ਗੂੰਗੀ-ਬੋਲੀ 11 ਸਾਲਾ ਲੜਕੀ ਨਾਲ ਜਬਰ ਜਨਾਹ
12:53 PM Apr 17, 2025 IST
ਰਾਮਪੁਰ, 17 ਅਪਰੈਲ
Advertisement
ਉੱਤਰ ਪ੍ਰਦੇਸ਼ ਦੇ ਰਾਮਪੁਰ ਜ਼ਿਲ੍ਹੇ ਦੇ ਇਕ ਪਿੰਡ ਵਿਚ 11 ਸਾਲਾ ਗੂੰਗੀ-ਬੋਲੀ ਦਲਿਤ ਲੜਕੀ ਨਾਲ ਕਥਿਤ ਤੌਰ ’ਤੇ ਬਲਾਤਕਾਰ ਕੀਤਾ ਗਿਆ ਹੈ। ਅਧਿਕਾਰੀਆਂ ਅਨੁਸਾਰ ਮੰਗਲਵਾਰ ਸ਼ਾਮ ਤੋਂ ਲਾਪਤਾ ਲੜਕੀ ਸਵੇਰੇ ਇਕ ਖੇਤ ਵਿੱਚ ਬੇਹੋਸ਼ ਪਈ ਮਿਲੀ, ਉਨ੍ਹਾਂ ਕਿਹਾ ਕਿ ਉਹ ਬਿਨ੍ਹਾਂ ਕੱਪੜਿਆਂ ਤੋਂ ਅਤੇ ਖੂਨ ਨਾਲ ਲੱਥਪੱਥ ਸੀ।
ਪੁਲੀਸ ਨੇ ਕਿਹਾ ਕਿ ਲੜਕੀ ਸ਼ਾਹਬਾਦ ਪੁਲੀਸ ਸਟੇਸ਼ਨ ਦੀ ਹੱਦ ਵਿੱਚ ਸਥਿਤ ਇੱਕ ਪਿੰਡ ਦੀ ਰਹਿਣ ਵਾਲੀ ਹੈ, ਬਾਅਦ ਵਿਚ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ। । ਵਧੀਕ ਪੁਲੀਸ ਸੁਪਰਡੈਂਟ (ਦਿਹਾਤੀ) ਜੈਪਾਲ ਸਿੰਘ ਨੇ ਕਿਹਾ ਕਿ ਲੜਕੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦੀ ਹਾਲਤ ਸਥਿਰ ਦੱਸੀ ਗਈ ਹੈ। ਅਧਿਕਾਰੀ ਨੇ ਕਿਹਾ ਕਿ ਜਬਰ ਜਨਾਹ ਪੀੜਤਾ ਦੀ ਸ਼ਿਕਾਇਤ ’ਤੇ ਐੱਫਆਈਆਰ ਦਰਜ ਕੀਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਲਈ ਤਿੰਨ ਟੀਮਾਂ ਬਣਾਈਆਂ ਹਨ। -ਪੀਟੀਆਈ
Advertisement
Advertisement