ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਰ ਵਿੱਚੋਂ ਨਾਜਾਇਜ਼ ਸ਼ਰਾਬ ਦੀਆਂ 116 ਬੋਤਲਾਂ ਬਰਾਮਦ

09:51 AM Sep 15, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 14 ਸਤੰਬਰ
ਪੁਲੀਸ ਵੱਲੋਂ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਥਾਣਾ ਦਰੇਸੀ ਦੀ ਪੁਲੀਸ ਨੇ ਨਾਕਾਬੰਦੀ ਦੌਰਾਨ ਇੱਕ ਹੌਂਡਾ ਸਿਟੀ ਕਾਰ ਵਿੱਚੋਂ ਨਾਜਾਇਜ਼ ਸ਼ਰਾਬ ਦੀਆਂ 116 ਬੋਤਲਾਂ ਬਰਾਮਦ ਕੀਤੀਆਂ। ਹਾਲਾਂਕਿ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਆਬਕਾਰੀ ਵਿਭਾਗ ਦੇ ਇੰਸਪੈਕਟਰ ਵਿਕਰਮ ਭਾਟੀਆ ਸਮੇਤ ਪੁਲੀਸ ਟੀਮ ਥਾਣਾ ਦਰੇਸੀ ਦੇ ਇਲਾਕੇ ਵਿੱਚ ਚੈਕਿੰਗ ਦੇ ਸਬੰਧ ਵਿੱਚ ਸ਼ਿਵਪੁਰੀ ਚੌਕ ਕੋਲ ਮੌਜੂਦ ਸੀ। ਇਸ ਦੌਰਾਨ ਮੁਖਬਰ ਦੀ ਇਤਲਾਹ ’ਤੇ ਹੌਂਡਾ ਸਿਟੀ ਕਾਰ ਨੰਬਰ ਪੀਬੀ 07 ਬੀਟੀ 4590 ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਗੱਡੀ ਚਾਲਕ ਗੱਡੀ ਭਜਾ ਕੇ ਲੈ ਗਿਆ। ਬਾਅਦ ਵਿੱਚ ਉਸ ਦੀ ਕਾਰ ਕਾਰਾਬਾਰਾ ਚੌਕ ਮੇਨ ਹਾਈਵੇਅ ਦੇ ਡਿਵਾਈਡਰ ਵਿੱਚ ਵੱਜੀ ਅਤੇ ਚਾਲਕ ਵਾਹਨ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ।

Advertisement

Advertisement