12 ਬੋਤਲਾਂ ਨਜਾਇਜ਼ ਸ਼ਰਾਬ ਸਣੇ ਕਾਬੂ
05:29 AM May 10, 2025 IST
ਪੱਤਰ ਪ੍ਰੇਰਕ
Advertisement
ਦੇਵੀਗੜ੍ਹ, 9 ਮਈ
ਥਾਣਾ ਜੁਲਕਾਂ ਦੀ ਪੁਲੀਸ ਨੇ ਭੈੜੇ ਅਨਸਰਾਂ ਵਿਰੁੱਧ ਛੇੜੀ ਮੁਹਿੰਮ ਤਹਿਤ ਥਾਣਾ ਮੁਖੀ ਇੰਸ. ਭੁਪਿੰਦਰ ਸਿੰਘ ਭਿੰਡਰ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਸਣੇ ਪੁਲੀਸ ਪਾਰਟੀ ਜਦੋਂ ਪਿੰਡ ਰੌਹੜ ਜਾਗੀਰ ਵਿਖੇ ਮੌਜੂਦ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲਣ ’ਤੇ ਜਦੋਂ ਇੱਕ ਵਿਅਕਤੀ ਨੂੰ ਸ਼ੱਕ ਦੇ ਅਧਾਰ ’ਤੇ ਰੋਕ ਕੇ ਚੈੱਕ ਕੀਤਾ ਤਾਂ ਉਸ ਦੇ ਕਬਜ਼ੇ ਵਿੱਚੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਕਰਮ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਬਹਾਦਰਪੁਰ ਫਕੀਰਾਂ ਉਰਫ ਛੰਨਾ ਵਜੋਂ ਹੋਈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਆਬਕਾਰੀ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
Advertisement
Advertisement