ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੋਗਾ ਵਿੱਚ ਅਪਰੇਸ਼ਨ ਕਾਸੋ ਦੌਰਾਨ 12 ਮੁਲਜ਼ਮ ਕਾਬੂ

07:38 AM Jun 14, 2024 IST
ਬੱਧਨੀ ਕਲਾਂ ਵਿਚ ਤਲਾਸ਼ੀ ਲੈਂਦੇ ਹੋਏ ਇੰਸਪੈਕਟਰ ਗੁਰਮੇਲ ਸਿੰਘ ਤੇ ਹੋਰ।

ਨਿੱਜੀ ਪੱਤਰ ਪ੍ਰੇਰਕ
ਮੋਗਾ, 13 ਜੂਨ
ਇਥੇ ਜ਼ਿਲ੍ਹਾ ਪੁਲੀਸ ਮੁਖੀ ਵਿਵੇਕ ਸੀਲ ਸੋਨੀ ਦੀ ਅਗਵਾਈ ਹੇਠ ਅਪਰੇਸ਼ਨ ਕਾਸੋ ਦੌਰਾਨ 10 ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਅਤੇ 12 ਮੁਲਜ਼ਮ ਕਾਬੂ ਕੀਤੇ ਗਏ। ਇਸ ਮੁਹਿੰਮ ਦਾ ਮਕਸਦ ਸਮਾਜ ਵਿਰੋਧੀ ਤੱਤਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਲੜਾਈ ਨੂੰ ਤੇਜ਼ ਕਰਨਾ ਹੈ ਅਤੇ ਠੱਲ੍ਹ ਪਾਉਣਾ ਦੱਸਿਆ ਗਿਆ ਹੈ। ਇਥੇ ਐਸਪੀ (ਜਾਂਚ) ਡਾ. ਬਾਲ ਕ੍ਰਿਸਨ ਸਿੰਗਲਾ ਨੇ ਦੱਸਿਆ ਕਿ ਇਹ ਕਾਰਵਾਈ ਸੀਨੀਅਰ ਪੁਲੀਸ ਅਧਿਕਾਰੀਆਂ ਦੀ ਅਗਵਾਈ ਵਿੱਚ ਕੀਤੀ ਗਈ ਅਤੇ ਇਸ ਵਿੱਚ ਬਹੁਤ ਸਾਰੇ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਸਨ। ਇਸ ਮੁਹਿੰਮ ਦੌਰਾਨ 1 ਐੱਸਪੀ, 4 ਡੀਐੱਸਪੀ, ਥਾਣਾ ਬੱਧਨੀ ਕਲਾਂ ਦੇ ਮੁਖੀ ਇੰਸਪੈਕਟਰ ਗੁਰਮੇਲ ਸਿੰਘ ਸਮੇਤ 13 ਐੱਸਐੱਚਓ ਅਤੇ 135 ਹੋਰ ਰੈਂਕ ਦੇ ਪੁਲੀਸ ਕਰਮਚਾਰੀਆਂ ਦੀਆਂ ਵੱਖ-ਵੱਖ ਟੀਮਾਂ ਵਿੱਚ ਨਿਯੁਕਤ ਕੀਤੇ ਗਏ। ਉਨ੍ਹਾਂ ਕਿਹਾ ਕਿ ਇਹ ਟੀਮਾਂ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ’ਤੇ ਇੱਕੋ ਸਮੇਂ ਕਾਰਵਾਈ ਕਰ ਰਹੀਆਂ ਸਨ। ਇਹ ਮੁਹਿੰਮ ਲੋਕਾਂ ਦੀ ਸੁਰੱਖਿਆ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਮੋਗਾ ਪੁਲੀਸ ਇਸ ਤਰ੍ਹਾਂ ਦੀਆਂ ਮੁਹਿੰਮਾਂ ਨੂੰ ਜਾਰੀ ਰੱਖੇਗੀ ਤਾਂ ਜੋ ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਿਆ ਜਾ ਸਕੇ ਅਤੇ ਸਮਾਜ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ 10 ਮੁਕੱਦਮੇ ਦਰਜ ਕਰਕੇ 12 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਇਨ੍ਹਾਂ ਕੋਲੋਂ 10 ਕਿਲੋ ਭੁੱਕੀ, 40 ਗ੍ਰਾਮ ਹੈਰੋਇਨ, 160 ਨਸ਼ੀਲੀਆਂ ਗੋਲੀਆਂ, 40 ਲੀਟਰ ਲਾਹਣ, 20 ਬੋਤਲਾਂ ਗੈਰ-ਕਾਨੂੰਨੀ ਸ਼ਰਾਬ ਅਤੇ ਦੋ ਮੋਟਰਸਾਈਕਲ ਬਰਾਮਦ ਕੀਤੇ ਗਏ।

Advertisement

Advertisement