ਬਰਤਾਨੀਆ ’ਚ ਗ਼ੈਰਕਾਨੂੰਨੀ ਢੰਗ ਨਾਲ ਕੰਮ ਕਰਨ ਦੇ ਦੋਸ਼ ’ਚ 12 ਭਾਰਤੀ ਗ੍ਰਿਫ਼ਤਾਰ
03:22 PM Apr 11, 2024 IST
Advertisement
ਲੰਡਨ, 11 ਅਪਰੈਲ
ਬਰਤਾਨੀਆ ਦੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੱਦੇ ਅਤੇ ਕੇਕ ਬਣਾਉਣ ਵਾਲੀ ਫੈਕਟਰੀ ਵਿਚ ਗੈਰ-ਕਾਨੂੰਨੀ ਤੌਰ 'ਤੇ ਕੰਮ ਕਰਨ ਦੇ ਸ਼ੱਕ ਵਿਚ 12 ਭਾਰਤੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿਚ 11 ਪੁਰਸ਼ ਅਤੇ ਇਕ ਔਰਤ ਵੀ ਸ਼ਾਮਲ ਹੈ। ਗੱਦੇ ਦੇ ਕਾਰੋਬਾਰ ਨਾਲ ਸਬੰਧਤ ਇਕ ਯੂਨਿਟ 'ਤੇ ਛਾਪਾ ਮਾਰਿਆ ਹੈ ਕਿਉਂਕਿ ਅਧਿਕਾਰੀਆਂ ਨੂੰ ਖ਼ੁਫ਼ੀਆ ਸੂਚਨਾ ਮਿਲੀ ਸੀ ਕਿ ਉਥੇ ਨਾਜਾਇਜ਼ ਕੰਮ ਹੋ ਰਿਹਾ ਹੈ। ਗੈਰ-ਕਾਨੂੰਨੀ ਢੰਗ ਨਾਲ ਕੰਮ ਕਰਨ ਦੇ ਦੋਸ਼ ਹੇਠ ਸੱਤ ਭਾਰਤੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਚਾਰ ਹੋਰ ਭਾਰਤੀ ਨਾਗਰਿਕਾਂ ਨੂੰ ਨੇੜਲੀ ਕੇਕ ਫੈਕਟਰੀ ਤੋਂ ਗ੍ਰਿਫਤਾਰ ਕੀਤਾ ਗਿਆ। ਚਾਰ ਨੂੰ ਭਾਰਤ ਭੇਜਣ ਲਈ ਹਿਰਾਸਤ ਵਿੱਚ ਲਿਆ ਗਿਆ ਹੈ। ਬਾਕੀ ਅੱਠ ਲੋਕਾਂ ਨੂੰ ਇਸ ਸ਼ਰਤ 'ਤੇ ਜ਼ਮਾਨਤ ਦਿੱਤੀ ਗਈ ਹੈ ਕਿ ਉਹ ਨਿਯਮਿਤ ਤੌਰ 'ਤੇ ਪੁਲੀਸ ਨੂੰ ਰਿਪੋਰਟ ਕਰਨਗੇ।
Advertisement
Advertisement
Advertisement