ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਇਜ਼ਰਾਈਲ ਦੇ ਕਬਜ਼ੇ ਵਾਲੇ ਗੋਲਨ ਹਾਈਟਸ ਦੇ ਫੁਟਬਾਲ ਮੈਦਾਨ ’ਤੇ ਰਾਕੇਟ ਹਮਲੇ ’ਚ 12 ਹਲਾਕ

02:55 PM Jul 28, 2024 IST
ਹਮਲੇ ਵਿਚ ਮਾਰੇ ਗਏ ਬੱਚਿਆਂ ਦੇ ਮਾਪੇ ਵਿਰਲਾਪ ਕਰਦੇ ਹੋਏ। -ਫੋਟੋ: ਰਾਇਟਰਜ਼

ਤਲ ਅਵੀਵ(ਇਜ਼ਰਾਈਲ), 28 ਜੁਲਾਈ
ਇਜ਼ਰਾਈਲ ਦੇ ਕਬਜ਼ੇ ਵਾਲੇ ਗੋਲਨ ਹਾਈਟਸ ਵਿਚ ਫੁਟਬਾਲ ਮੈਦਾਨ ’ਤੇ ਕੀਤੇ ਰਾਕੇਟ ਹਮਲੇ ਵਿਚ ਬੱਚਿਆਂ ਤੇ ਗੱਭਰੂਆਂ ਸਣੇ 12 ਜਣਿਆਂ ਦੀ ਮੌਤ ਹੋ ਗਈ ਜਦੋਂਕਿ 20 ਹੋਰ ਜ਼ਖ਼ਮੀ ਦੱਸੇ ਜਾਂਦੇ ਹਨ। ਇਜ਼ਰਾਇਲੀ ਅਥਾਰਿਟੀਜ਼ ਨੇ ਦਾਅਵਾ ਕੀਤਾ ਕਿ ਸ਼ਨਿੱਚਰਵਾਰ ਨੂੰ ਕੀਤੇ ਇਸ ਹਮਲੇ ਪਿੱਛੇ ਲਿਬਨਾਨੀ ਦਹਿਸ਼ਤੀ ਸਮੂਹ ਹਿਜ਼ਬੁੱਲ੍ਹਾ ਦਾ ਹੱਥ ਹੈ। ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਹਿਜ਼ਬੁੱਲ੍ਹਾ ਨੂੰ ਇਸ ਹਮਲੇ ਲਈ ਮੋਟੀ ਕੀਮਤ ਤਾਰਨ ਵਾਸਤੇ ਤਿਆਰ ਰਹਿਣ ਦੀ ਚਿਤਾਵਨੀ ਦਿੱਤੀ ਹੈ। ਇਜ਼ਰਾਇਲੀ ਫੌਜ ਦੇ ਮੁੱਖ ਬੁਲਾਰੇ ਰੀਅਰ ਐਡਮਿਰਲ ਡੈਨੀਅਲ ਹਗਾਰੀ ਨੇ ਕਿਹਾ ਕਿ ਇਹ ਇਜ਼ਰਾਈਲ ਦੇ ਆਮ ਲੋਕਾਂ ’ਤੇ ਕੀਤਾ ਗਿਆ ਸਭ ਤੋਂ ਘਾਤਕ ਹਮਲਾ ਹੈ। -ਏਪੀ

Advertisement

Advertisement
Advertisement