ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੈਨੇਡਾ ਭੇਜਣ ਦੇ ਨਾਂ ’ਤੇ 12 ਲੱਖ ਰੁਪਏ ਠੱਗੇ

09:28 AM Jun 30, 2024 IST

ਪੱਤਰ ਪ੍ਰੇਰਕ
ਹੁਸ਼ਿਆਰਪੁਰ, 29 ਜੂਨ
ਵਿਦੇਸ਼ ਭੇਜਣ ਦੇ ਨਾਮ ’ਤੇ 12 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਮਾਡਲ ਟਾਊਨ ਪੁਲੀਸ ਨੇ ਇਕ ਜੋੜੇ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਹਰਜੀਤ ਕੁਮਾਰ ਅਤੇ ਉਸ ਦੀ ਪਤਨੀ ਬਿਮਲਾ ਦੇਵੀ ਵਾਸੀ ਮੁਹੱਲਾ ਨਿਊ ਦੀਪ ਨਗਰ ਵਜੋਂ ਹੋਈ ਹੈ। ਪੁਲੀਸ ਕੋਲ ਕੀਤੀ ਸ਼ਿਕਾਇਤ ’ਚ ਜਸਕਰਨ ਸਿੰਘ ਵਾਸੀ ਕੀਰਤੀ ਨਗਰ ਨੇ ਦੱਸਿਆ ਕਿ ਉਕਤ ਜੋੜੇ ਨੇ ਕੈਨੇਡਾ ਭੇਜਣ ਦੇ ਬਦਲੇ ਉਸ ਕੋਲੋਂ 12 ਲੱਖ 5 ਹਜ਼ਾਰ ਰੁਪਏ ਲਏ ਪਰ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਤੇ ਨਾ ਹੀ ਪੈਸੇ ਵਾਪਸ ਕੀਤੇ। ਪੁਲੀਸ ਨੇ ਮਾਮਲੇ ਦੀ ਜਾਂਚ ਕਰਨ ਉਪਰੰਤ ਦੋਸ਼ ਸਾਬਤ ਹੋਣ ’ਤੇ ਉਕਤ ਜੋੜੇ ਖ਼ਿਲਾਫ਼ ਧੋਖਾੜੀ ਦਾ ਕੇਸ ਦਰਜ ਕਰ ਲਿਆ ਹੈ। ਪੁਲੀਸ ਅਨੁਸਾਰ ਮੁਲਜ਼ਮਾਂ ਖ਼ਿਲਾਫ਼ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ, ਉਨ੍ਹਾਂ ਨੂੰ ਕਿਸੇ ਵੀ ਕੀਮਤ ’ਤੇ ਨਹੀਂ ਬਖਸ਼ਿਆ ਜਾਵੇਗਾ।

Advertisement

Advertisement
Advertisement