ਉਜੈਨ ਦੀ ਸੜਕ ’ਤੇ ਖੂਨ ਨਾਲ ਲੱਥਪੱਥ ਮਿਲੀ 12 ਸਾਲਾ ਲੜਕੀ, ਬਲਾਤਕਾਰ ਦੀ ਪੁਸ਼ਟੀ
02:47 PM Sep 27, 2023 IST
ਉਜੈਨ (ਮੱਧ ਪ੍ਰਦੇਸ਼), 27 ਸਤੰਬਰ
ਮੱਧ ਪ੍ਰਦੇਸ਼ ਦੇ ਉਜੈਨ ਸ਼ਹਿਰ ਵਿੱਚ 12 ਸਾਲਾ ਲੜਕੀ ਸੜਕ ਕਨਿਾਰੇ ਖੂਨ ਨਾਲ ਲੱਥਪੱਥ ਹਾਲਤ ਵਿੱਚ ਮਿਲੀ ਅਤੇ ਡਾਕਟਰੀ ਜਾਂਚ ਵਿੱਚ ਉਸ ਨਾਲ ਬਲਾਤਕਾਰ ਹੋਣ ਦੀ ਪੁਸ਼ਟੀ ਹੋਈ ਹੈ। ਮਾਮਲੇ ਦੀ ਜਾਂਚ ਅਤੇ ਸੀਸੀਟੀਵੀ ਫੁਟੇਜ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਕਾਇਮ ਕੀਤੀ ਗਈ ਹੈ। ਪੁਲੀਸ ਮੁਤਾਬਕ 25 ਸਤੰਬਰ ਨੂੰ ਇੱਥੇ ਮਿਲੀ ਲੜਕੀ ਸ਼ਾਇਦ ਗੁਆਂਢੀ ਰਾਜ ਉੱਤਰ ਪ੍ਰਦੇਸ਼ ਦੀ ਹੈ ਪਰ ਉਸ ਦੀ ਪਛਾਣ ਹੋਣੀ ਬਾਕੀ ਹੈ। ਉਹ ਆਪਣਾ ਨਾਮ ਅਤੇ ਪਤਾ ਸਹੀ ਢੰਗ ਨਾਲ ਨਹੀਂ ਦੱਸ ਸਕੀ। ਉਸ ਦੀ ਹਾਲਤ ਗੰਭੀਰ ਹੈ ਤੇ ਉਸ ਨੂੰ ਇਲਾਜ ਲਈ ਇੰਦੌਰ ਭੇਜ ਦਿੱਤਾ ਗਿਆ ਹੈ।
Advertisement
Advertisement