ਨਸ਼ਿਆਂ ਦੀ ਅਲਾਮਤ ਨਾਲ ਨਜਿੱਠਣ ਲਈ 1,228 ਵਿਲੇਜ ਡਿਫੈਂਸ ਕਮੇਟੀਆਂ ਦਾ ਗਠਨ
09:02 AM Apr 05, 2025 IST
ਚੰਡੀਗੜ੍ਹ, 5 ਅਪਰੈਲ
ਨਸ਼ਿਆਂ ਵਿਰੁੱਧ ਜੰਗ ਦੇ ਸੱਦੇ ਦੇ ਵਿਚਕਾਰ ਪੰਜਾਬ ਪੁਲੀਸ ਨੇ ਰੋਪੜ ਰੇਂਜ ਦੇ ਸ਼ਹਿਰੀ ਖੇਤਰਾਂ ਵਿੱਚ 1,228 ਵਿਲੇਜ ਡਿਫੈਂਸ ਕਮੇਟੀਆਂ ਅਤੇ 162 ਡਿਫੈਂਸ ਕਮੇਟੀਆਂ ਦਾ ਗਠਨ ਕੀਤਾ ਹੈ। ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ 435 ਪੰਚਾਇਤਾਂ ਅਤੇ ਵਾਰਡਾਂ ਨੇ ਕਿਸੇ ਨੂੰ ਵੀ ਨਸ਼ੇ ਵੇਚਣ ਤੋਂ ਰੋਕਣ ਦਾ ਮਤਾ ਪਾਸ ਕੀਤਾ ਹੈ। ਉਨ੍ਹਾਂ ਕਿਹਾ, "ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਛੇੜੀ ਹੈ। 1 ਜਨਵਰੀ ਤੋਂ 3 ਅਪਰੈਲ ਤੱਕ ਪੁਲੀਸ ਨੇ ਪਿੰਡਾਂ ਵਿੱਚ 1,228 ਰੱਖਿਆ ਕਮੇਟੀਆਂ ਅਤੇ ਸ਼ਹਿਰੀ ਖੇਤਰਾਂ ਵਿੱਚ 162 ਰੱਖਿਆ ਕਮੇਟੀਆਂ ਬਣਾਈਆਂ।’’
ਉਨ੍ਹਾਂ ਕਿਹਾ ਕਿ ਜੇ ਪੰਜਾਬ ਪੁਲੀਸ ਵਿੱਚ ਕੋਈ ਵੀ ਨਸ਼ਾ ਤਸਕਰਾਂ (ਡੀਲਰਾਂ) ਨਾਲ ਜੁੜਿਆ ਪਾਇਆ ਜਾਂਦਾ ਹੈ ਤਾਂ ਉਸ ’ਤੇ ਕੇਸ ਦਰਜ ਕਰਕੇ ਜੇਲ੍ਹ ਭੇਜਿਆ ਜਾਵੇਗਾ ਅਤੇ ਨੌਕਰੀ ਤੋਂ ਬਰਖਾਸਤ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵੀਰਵਾਰ ਨੂੰ ਗੁਰਦਾਸਪੁਰ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਨੂੰ ਕਵਰ ਕਰਦੇ ਹੋਏ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਤੋਂ ਡੇਰਾ ਬਾਬਾ ਨਾਨਕ ਤੱਕ ਛੇ ਦਿਨਾਂ ਪੈਦਲ ਮਾਰਚ ਨੂੰ ਹਰੀ ਝੰਡੀ ਦਿਖਾਈ। -ਏਐਨਆਈ
Advertisement
Advertisement