ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਚਿਰਾਗ’ ਮੈਗਜ਼ੀਨ ਦਾ 123ਵਾਂ ਅੰਕ ਜਾਰੀ

07:48 AM May 03, 2024 IST
‘ਚਿਰਾਗ’ ਮੈਗਜ਼ੀਨ ਦਾ 123ਵਾਂ ਅੰਕ ਜਾਰੀ ਕਰਦੇ ਹੋਏ ਡਿਪਟੀ ਕਮਿਸ਼ਨਰ ਕੋਮਲ ਮਿੱਤਲ । -ਫੋਟੋ: ਹਰਪ੍ਰੀਤ ਕੌਰ

ਹੁਸ਼ਿਆਰਪੁਰ: ਪਿਛਲੇ ਸਾਢੇ ਤਿੰਨ ਦਹਾਕਿਆਂ ਤੋਂ ਪੰਜਾਬੀ ਸਾਹਿਤ ਜਗਤ ਵਿੱਚ ਆਪਣੀਆਂ ਮਿਆਰੀ ਰਚਨਾਵਾਂ ਨਾਲ ਸਨਮਾਨਯੋਗ ਥਾਂ ਬਣਾ ਚੁੱਕੇ ‘ਚਿਰਾਗ’ ਮੈਗਜ਼ੀਨ ਦਾ 123ਵਾਂ ਅੰਕ ਅੱਜ ਇੱਥੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵਲੋਂ ਲੋਕ ਅਰਪਣ ਕੀਤਾ ਗਿਆ। ਮੈਗਜ਼ੀਨ ਦੀ ਸੰਪਾਦਕੀ ਟੀਮ ਨੂੰ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨਸਾਨ ਨੂੰ ਸੰਵੇਦਨਸ਼ੀਲ ਬਣਾਉਣ ’ਚ ਸਾਹਿਤ ਦਾ ਬਹੁਤ ਵੱਡਾ ਯੋਗਦਾਨ ਹੁੰਦਾ ਹੈ। ਜ਼ਿਲ੍ਹਾ ਖੋਜ ਅਫ਼ਸਰ ਡਾ. ਜਸਵੰਤ ਰਾਏ ਨੇ ਕਿਹਾ ਕਿ ਚਿਰਾਗ ਦਾ ਇਹ ਅੰਕ ਪੰਜਾਬੀ ਦੇ ਪ੍ਰਸਿੱਧ ਕਹਾਣੀਕਾਰਾਂ ਬਲਵੰਤ ਫਰਵਾਲੀ, ਤ੍ਰਿਪਤਾ ਕੇ. ਸਿੰਘ ਅਤੇ ਪ੍ਰਵੇਜ਼ ਸੰਧੂ ਦੀਆਂ ਕਹਾਣੀਆਂ ਨਾਲ ਸ਼ਿੰਗਾਰਿਆ ਹੋਇਆ ਹੈ। ਮੈਗਜ਼ੀਨ ਦੇ ਸੰਪਾਦਕ ਪ੍ਰਸਿੱਧ ਲੋਕਧਾਰਾ ਵਿਗਿਆਨੀ ਡਾ. ਕਰਮਜੀਤ ਸਿੰਘ ਨੇ ਚਿਰਾਗ ਮੈਗਜ਼ੀਨ ਦੀਆਂ ਰਚਨਾਵਾਂ ਰਾਹੀਂ ਪਾਠਕਾਂ ਨਾਲ ਵਧੀਆ ਰਿਸ਼ਤਾ ਸਥਾਪਿਤ ਕੀਤਾ ਹੈ। ਇਸ ਮੌਕੇ ਡਾ. ਰਿਤੂ ਕੁਮਰਾ ਵੀ ਮੌਜੂਦ ਸਨ। -ਪੱਤਰ ਪ੍ਰੇਰਕ

Advertisement

Advertisement
Advertisement