125 ਮਰੀਜ਼ਾਂ ਦੇ ਦੰਦਾਂ ਦੀ ਜਾਂਚ
06:32 AM Apr 16, 2025 IST
Advertisement
ਫਗਵਾੜਾ: ਮਾਤਾ ਠਾਕੁਰ ਦੇਵੀ ਤੇ ਨਾਨਕ ਚੰਦ ਸੇਠੀ ਦੀ ਯਾਦ ’ਚ ਦੰਦਾਂ ਦਾ ਜਾਂਚ ਕੈਂਪ ਲਾਇਆ ਗਿਆ। ਕੈਂਪ ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਅਗਵਾਈ ’ਚ ਲਗਾਇਆ ਗਿਆ। ਸਮਾਗਮ ਦੌਰਾਨ ਡਾ. ਮਨਪ੍ਰੀਤ ਕੌਰ ਮੈਡੀਕਲ ਅਫਸਰ ਸਿਵਲ ਹਸਪਤਾਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਕੈਂਪ ਦੌਰਾਨ ਸੀ.ਐਮ.ਸੀ. ਲੁਧਿਆਣਾ ਤੋਂ ਮਾਹਿਰ ਡਾਕਟਰਾਂ ਦੀ 25 ਮੈਂਬਰੀ ਮੋਬਾਈਲ ਟੀਮ ਨੇ ਡਾ. ਗੌਰੀ ਦੀ ਅਗਵਾਈ ਹੇਠ ਲਗਭਗ 125 ਮਰੀਜ਼ਾਂ ਦੇ ਦੰਦਾਂ ਦੀ ਜਾਂਚ ਕੀਤੀ। ਇਸ ਮੌਕੇ 8 ਲੋੜਵੰਦ ਬਜ਼ੁਰਗਾਂ ਨੂੰ ਨਵੇਂ ਤਿਆਰ ਕੀਤੇ ਜਬਾੜੇ ਵੰਡੇ ਗਏ। ਲੋੜਵੰਦਾਂ ਦੇ ਦੰਦ ਸਾਫ਼ ਕੀਤੇ ਗਏ ਅਤੇ ਲੋੜ ਅਨੁਸਾਰ ਦਵਾਈਆਂ ਦਿੱਤੀਆਂ ਗਈਆਂ।
ਇਸ ਮੌਕੇ ਗੁਲਸ਼ਨ ਕਪੂਰ, ਕੁਲਦੀਪ ਦੁੱਗਲ, ਮੋਹਨ ਲਾਲ ਤਨੇਜਾ, ਸੁਧਾ ਬੇਦੀ, ਐਨ.ਐਸ. ਸੈਣੀ, ਰੂਪ ਲਾਲ, ਰਵੀ ਕੁਮਾਰ, ਤਾਰਾ ਚੰਦ ਚੁੰਬਰ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕAdvertisement
Advertisement
Advertisement
Advertisement