ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਾਰਾਗੜ੍ਹੀ ਜੰਗ ਦੀ 127ਵੀਂ ਵਰ੍ਹੇਗੰਢ ਮਨਾਈ

02:17 PM Sep 12, 2024 IST
ਸਮਾਗਮ ਦੌਰਾਨ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 12 ਸਤੰਬਰ
ਸਾਰਾਗੜ੍ਹੀ ਜੰਗ ਦੀ 127ਵੀਂ ਵਰ੍ਹੇਗੰਢ ਅੱਜ ਇੱਥੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਮਨਾਈ ਗਈ। ਇਸ ਦੌਰਾਨ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨਿਤ ਕੀਤਾ ਗਿਆ। ਇਸ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਮਗਰੋਂ ਗੁਰਮਤਿ ਸਮਾਗਮ ਕੀਤਾ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਨੇ ਕਥਾ ਵਿਆਖਿਆਨ ਕੀਤਾ। ਗਿਆਨੀ ਗੁਰਮਿੰਦਰ ਸਿੰਘ ਨੇ ਸਾਰਾਗੜ੍ਹੀ ਜੰਗ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਇਸ ਜੰਗ ਦੇ ਸ਼ਹੀਦ ਸਿੱਖ ਫ਼ੌਜੀ ਦ੍ਰਿੜ੍ਹਤਾ ਤੇ ਸਮਰਪਣ ਦੀ ਸਿਖਰਲੀ ਮਿਸਾਲ ਸਨ। ਅੱਜ ਵੀ ਇਨ੍ਹਾਂ ਬਹਾਦਰ ਸਿੱਖਾਂ ਦੀ ਲਾਸਾਨੀ ਕੁਰਬਾਨੀ ਨੂੰ ਵਿਸ਼ਵ ਭਰ ਵਿੱਚ ਯਾਦ ਕੀਤਾ ਜਾਂਦਾ ਹੈ। ਇਸ ਮੌਕੇ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਗੁਰਦੁਆਰਾ ਸਾਰਾਗੜ੍ਹੀ ਸਾਹਿਬ ਦੇ ਗ੍ਰੰਥੀ ਭਾਈ ਕੁਲਵਿੰਦਰ ਸਿੰਘ ਤੇ ਭਾਈ ਜਸਪਾਲ ਸਿੰਘ ਤੋਂ ਇਲਾਵਾ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੇ ਪਰਿਵਾਰਾਂ ਵਿੱਚੋਂ ਰਣਜੀਤ ਸਿੰਘ, ਮਹਿੰਦਰ ਸਿੰਘ, ਬੀਬੀ ਸੰਤੋਸ਼ ਕੌਰ, ਬੀਬੀ ਅਵਨੀਤ ਕੌਰ, ਬੀਬੀ ਸਿਮਰਜੀਤ ਕੌਰ ਅਤੇ 4 ਸਿੱਖ ਰੈਜੀਮੈਂਟ ਵੱਲੋਂ ਗੁਰਪ੍ਰੀਤ ਸਿੰਘ, ਰਾਮ ਸਿੰਘ ਆਦਿ ਹਾਜ਼ਰ ਸਨ।

Advertisement

Advertisement