ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੂਬੇ ਵਿੱਚ 128 ਟੀਮਾਂ ਕਰ ਰਹੀਆਂ ਨੇ ਨਰਮੇ ਦਾ ਸਰਵੇਖਣ: ਖੁੱਡੀਆਂ

08:04 AM Jul 28, 2024 IST
ਨਰਮੇ ਦੀ ਫ਼ਸਲ ਦਾ ਜਾਇਜ਼ਾ ਲੈਂਦੇ ਹੋਏ ਮੰਤਰੀ ਗੁਰਮੀਤ ਸਿੰਘ ਖੁੱਡੀਆਂ।

ਪਰਮਜੀਤ ਸਿੰਘ
ਫਾਜ਼ਿਲਕਾ, 27 ਜੁਲਾਈ
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਨਰਮਾ ਪੱਟੀ ਦੇ ਦੌਰੇ ਦੇ ਦੂਜੇ ਦਿਨ ਇਲਾਕੇ ਦੇ ਖੇਤਾਂ ਦਾ ਜਾਇਜ਼ਾ ਲਿਆ। ਅੱਜ ਉਨ੍ਹਾਂ ਵਿਧਾਨ ਸਭਾ ਹਲਕਾ ਬੱਲੂਆਣਾ ਦੇ ਪਿੰਡ ਖੈਰਪੁਰਾ, ਸੱਯਦਾਂ ਵਾਲੀ, ਤਾਜਾ ਪੱਟੀ ਅਤੇ ਗੋਬਿੰਦਗੜ੍ਹ ਦੇ ਖੇਤਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਵਿਸ਼ੇਸ਼ ਤੌਰ ’ਤੇ ਉਨ੍ਹਾਂ ਦੇ ਨਾਲ ਹਾਜ਼ਰ ਰਹੇ। ਖੇਤੀਬਾੜੀ ਮੰਤਰੀ ਨੇ ਆਖਿਆ ਕਿ ਪੰਜਾਬ ਸਰਕਾਰ ਨੇ ਖੇਤੀ ਵਿਭਾਗ ਨੂੰ ਪੂਰੀ ਤਰ੍ਹਾਂ ਚੌਕਸ ਕੀਤਾ ਹੋਇਆ ਹੈ ਅਤੇ ਨਰਮੇ ਦੀ ਖੇਤੀ ਨੂੰ ਪ੍ਰਫੁੱਲਿਤ ਕਰਨ ਲਈ ਵਿਭਾਗ ਵੱਲੋਂ ਹਰ ਹੀਲਾ ਵਰਤਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਵਿਭਾਗ ਦੀਆਂ 128 ਟੀਮਾਂ ਲਗਾਤਾਰ ਨਰਮੇ ਦੇ ਖੇਤਾਂ ਦਾ ਸਰਵੇਖਣ ਕਰ ਰਹੀਆਂ ਹਨ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਨਰਮੇ ਅਤੇ ਹੋਰ ਫ਼ਸਲਾਂ ਲਈ ਵਰਤੀਆਂ ਜਾਂਦੀਆਂ ਕੀੜੇਮਾਰ ਜ਼ਹਿਰਾਂ, ਉੱਲੀਨਾਸ਼ਕ ਅਤੇ ਖਾਦਾਂ ਦੀ ਉੱਚ ਗੁਣਵੱਤਾ ਯਕੀਨੀ ਬਣਾਉਣ ਲਈ ਵਿਭਾਗ ਵੱਲੋਂ ਲਗਾਤਾਰ ਨਮੂਨੇ ਭਰੇ ਜਾ ਰਹੇ ਹਨ।
ਇਸ ਮੌਕੇ ਇਕ ਸਵਾਲ ਦਾ ਜਵਾਬ ਦਿੰਦਿਆਂ ਖੇਤੀਬਾੜੀ ਮੰਤਰੀ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਵੀਂ ਮਾਲਵਾ ਨਹਿਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸ ਨਹਿਰ ’ਤੇ 2300 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਲਗਪਗ 150 ਕਿਲੋਮੀਟਰ ਇਹ ਲੰਬੀ ਨਹਿਰ ਬਣਨ ਨਾਲ ਸਭ ਤੋਂ ਵੱਧ ਫ਼ਾਇਦਾ ਅਬੋਹਰ ਬੱਲੂਆਣਾ ਇਲਾਕਿਆਂ ਨੂੰ ਹੋਵੇਗਾ। ਖੇਤੀਬਾੜੀ ਮੰਤਰੀ ਨੇ ਆਖਿਆ ਕਿ ਪਹਿਲੀ ਵਾਰ ਹੈ ਕਿ ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਕੋਈ ਵੱਡੀ ਨਹਿਰ ਬਣਨ ਜਾ ਰਹੀ ਹੈ। ਇਸ ਮੌਕੇ ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਸ੍ਰੀ ਖੁੱਡੀਆਂ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਕੋਲ ਨਰਮੇ ਦੇ ਬੀਟੀ ਤਿੰਨ ਬੀਜ ਜਾਰੀ ਕਰਨ ਸਬੰਧੀ ਮੁੱਦਾ ਉਠਾਇਆ ਗਿਆ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਨਰਮੇ ਦੀਆਂ ਬੀਟੀ ਤਿੰਨ ਕਿਸਮਾਂ ਆਉਣ ਨਾਲ ਨਰਮੇ ਦੀ ਫ਼ਸਲ ਨੂੰ ਹੋਰ ਹੁਲਾਰਾ ਮਿਲੇਗਾ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਦੀਆਂ ਸਿਫਾਰਸ਼ਾਂ ਅਨੁਸਾਰ ਹੀ ਨਰਮੇ ਤੇ ਕੀਟਨਾਸ਼ਕਾਂ ਦਾ ਛਿੜਕਾਅ ਕਰਨ।

Advertisement

Advertisement
Advertisement