ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੇਸ਼ ’ਚ 13 ਕਰੋੜ ਕਿਸਾਨ ਤੇ ਸ਼ੰਭੂ ਬਾਰਡਰ ’ਤੇ ਸਿਰਫ਼ 750: ਸ਼ਾਹ

08:47 AM Sep 18, 2024 IST
ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਕਿਤਾਬਚਾ ਜਾਰੀ ਕਰਦੇ ਹੋਏ ਅਮਿਤ ਸ਼ਾਹ। -ਫੋਟੋ: ਮੁਕੇਸ਼ ਅਗਰਵਾਲ

ਅਦਿਤੀ ਟੰਡਨ/ਪੀਟੀਆਈ
ਨਵੀਂ ਦਿੱਲੀ, 17 ਸਤੰਬਰ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੇਂਦਰ ’ਚ ਭਾਜਪਾ ਦੀ ਅਗਵਾਈ ਹੇਠਲੀ ਐੱਨਡੀਏ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਫਸਲੀ ਉਤਪਾਦਨ ਨੂੰ ਹੁਲਾਰਾ ਦੇਣ ਲਈ ਚੁੱਕੇ ਗਏ ਕਦਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਰਤ ਵਿੱਚ ਤਕਰੀਬਨ 13 ਕਰੋੜ ਕਿਸਾਨ ਹਨ ਤੇ ਉਨ੍ਹਾਂ ’ਚੋਂ ਸਿਰਫ਼ 750 ਦੇ ਕਰੀਬ ਕਿਸਾਨ ਹੀ ਸ਼ੰਭੂ ਬਾਰਡਰ ’ਤੇ ਧਰਨੇ ’ਤੇ ਬੈਠੇ ਹੋਏ ਹਨ, ਜੇ ਤੁਸੀਂ ਇਸ ਨੂੰ ਅਸ਼ਾਂਤੀ ਕਹੋਗੇ ਤਾਂ ਮੈਨੂੰ ਨਹੀਂ ਪਤਾ ਇਸ ਨੂੰ ਕੀ ਕਹਾਂ।
ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਐੱਨਡੀਏ-3.0 ਸਰਕਾਰ ਦੇ ਪਹਿਲੇ ਸੌ ਦਿਨ ਪੂਰੇ ਹੋਣ ਸਬੰਧੀ ਰੱਖੀ ਪ੍ਰੈੱਸ ਕਾਨਫਰੰਸ ਦੇ ਇੱਕ ਪਾਸੇ ‘ਦਿ ਟ੍ਰਿਬਿਊਨ’ ਦੇ ਸਵਾਲਾਂ ਦਾ ਜਵਾਬ ਦੇ ਰਹੇ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸਾਨ ਹਮਾਇਤੀ ਹੈ ਤੇ ਉਨ੍ਹਾਂ ਐੱਮਐੱਸਪੀ ’ਤੇ ਰਿਕਾਰਡ ਖਰੀਦ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵਿਚਲੀ ਭਾਜਪਾ ਸਰਕਾਰ ਉਨ੍ਹਾਂ ਮੁਜ਼ਾਹਰਾਕਾਰੀ ਕਿਸਾਨਾਂ ਨਾਲ ਗੱਲਬਾਤ ’ਚ ਰੁੱਝੀ ਹੋਈ ਹੈ ਜੋ ਪੰਜਾਬ ਤੇ ਹਰਿਆਣਾ ਨੇੜੇ ਸ਼ੰਭੂ ਬਾਰਡਰ ’ਤੇ ਬੈਠੇ ਹੋਏ ਹਨ। ਉਨ੍ਹਾਂ ਕਿਹਾ ਕਿ ਐੱਨਡੀਏ ਸਰਕਾਰ ਕਾਂਗਰਸ ਦੀ ਅਗਵਾਈ ਹੇਠਲੀ ਯੂਪੀਏ ਸਰਕਾਰ ਦੀ ਤਰ੍ਹਾਂ ਕਿਸਾਨਾਂ ਦਾ ਯਕਮੁਸ਼ਕ ਕਰਜ਼ਾ ਮੁਆਫੀ ਦਾ ਸੌਖਾ ਰਾਹ ਅਪਣਾ ਸਕਦੀ ਸੀ ਪਰ ਉਨ੍ਹਾਂ ਸਮੱਸਿਆ ਦੇ ਹੱਲ ਦਾ ਰਾਹ ਚੁਣਿਆ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੀਜੇ ਕਾਰਜਕਾਲ ਦੇ ਪਹਿਲੇ ਸੌ ਦਿਨਾਂ ਦੀਆਂ ਪ੍ਰਾਪਤੀਆਂ ਬਾਰੇ ਕਿਤਾਬਚਾ ਜਾਰੀ ਕਰਨ ਲਈ ਰੱਖੇ ਸੰਮੇਲਨ ਨੂੰ ਸੰਬੋਧਨ ਕਰਦਿਆਂ ਕੇਂਦਰੀ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦੇ ਪਹਿਲੇ ਸੌ ਦਿਨਾਂ ਅੰਦਰ ਖੇਤੀ ਪੈਦਾਵਾਰ ਤੇ ਬਰਾਮਦ ਵਧਾਉਣ ’ਤੇ ਧਿਆਨ ਕੇਂਦਰਿਤ ਕਰਦਿਆਂ ਕਿਸਾਨਾਂ ਦੇ ਹਿੱਤ ’ਚ ਕਈ ਨੀਤੀਆਂ ਲਾਗੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਸਾਨਾਂ ਦੀ ਭਲਾਈ ਲਈ ਚੁੱਕੇ ਕਦਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਸਟਾਰਟਅੱਪ ਤੇ ਦਿਹਾਤੀ ਉਦਮਾਂ ਨੂੰ ਹਮਾਇਤ ਦੇਣ ਲਈ ਖੇਤੀ ਬੁਨਿਆਦੀ ਢਾਂਚਾ ਫੰਡ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦੇ ਜੀਵਨ ਤੇ ਰੁਜ਼ਗਾਰ ਨੂੰ ਬਿਹਤਰ ਬਣਾਉਣ ਲਈ ਸੱਤ ਯੋਜਨਾਵਾਂ ਤਹਿਤ 14,200 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਉਨ੍ਹਾਂ ਪੀਐੱਮ-ਕਿਸਾਨ ਯੋਜਨਾ ਤਹਿਤ 9.3 ਕਰੋੜ ਕਿਸਾਨਾਂ ਨੂੰ 20 ਹਜ਼ਾਰ ਕਰੋੜ ਰੁਪਏ ਵੰਡਣ ਸਮੇਤ ਖੇਤੀ ਖੇਤਰ ਦੀਆਂ ਅਹਿਮ ਪ੍ਰਾਪਤੀਆਂ ਦਾ ਜ਼ਿਕਰ ਕੀਤਾ। ਸ਼ਾਹ ਨੇ ਕਿਹਾ, ‘ਅਸੀਂ ਪੀਐੱਮ-ਕਿਸਾਨ ਤਹਿਤ 17ਵੀਂ ਕਿਸ਼ਤ ਵੰਡੀ ਹੈ। ਹੁਣ ਤੱਕ 12.33 ਕਰੋੜ ਕਿਸਾਨਾਂ ਨੂੰ ਤਿੰਨ ਲੱਖ ਕਰੋੜ ਰੁਪਏ ਵੰਡੇ ਜਾ ਚੁੱਕੇ ਹਨ।’ ਮੰਤਰੀ ਨੇ ਕਿਹਾ ਕਿ ਖੇਤੀ ਨੀਤੀਆਂ ਕਿਸਾਨ ਭਾਈਚਾਰੇ ਦੀ ਭਲਾਈ ਤੇ ਖੁਸ਼ਹਾਲੀ ਨੂੰ ਧਿਆਨ ’ਚ ਰਖਦਿਆਂ ਲਾਗੂ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਨਾਲ ਅਨਾਜ ਉਤਪਾਦਨ ਤੇ ਬਰਾਮਦ ਨੂੰ ਹੁਲਾਰਾ ਮਿਲੇਗਾ, ਜਿਸ ਨਾਲ ਕਿਸਾਨਾਂ ਦੀ ਸਥਿਤੀ ਸੁਧਰੇਗੀ। ਇਸੇ ਦੌਰਾਨ ਉਨ੍ਹਾਂ ਕਿਹਾ ਕਿ ਵਕਫ (ਸੋਧ) ਬਿੱਲ ਦਾ ਮਕਸਦ ਵਕਫ਼ ਜਾਇਦਾਦਾਂ ਦਾ ਪ੍ਰਬੰਧਨ ਤੇ ਸੰਭਾਲ ਯਕੀਨੀ ਬਣਾਉਣਾ ਹੈ ਤੇ ਇਹ ਬਿੱਲ ਆਉਂਦੇ ਦਿਨਾਂ ’ਚ ਸੰਸਦ ’ਚ ਪਾਸ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਦੀ ਅਗਵਾਈ ਹੇਠਲੀ ਐੱਨਡੀਏ ਸਰਕਾਰ ਆਪਣੇ ਮੌਜੂਦਾ ਕਾਰਜਕਾਲ ’ਚ ਹੀ ‘ਇੱਕ ਮੁਲਕ, ਇੱਕ ਚੋਣ’ ਨੂੰ ਲਾਗੂ ਕਰੇਗੀ। ਉਨ੍ਹਾਂ ਦੇਸ਼ ਵਿੱਚ ਜਲਦੀ ਹੀ ਜਨਗਣਨਾ ਕਰਾਉਣ ਦੀ ਗੱਲ ਵੀ ਕਹੀ।

Advertisement

Advertisement