ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵੈਟਰਨਰੀ ਡਾਕਟਰਾਂ ਵੱਲੋਂ ਸਰਕਾਰ ਨੂੰ 13 ਦਿਨ ਦਾ ਅਲਟੀਮੇਟਮ

11:22 AM Aug 19, 2024 IST
ਪਸ਼ੂ-ਪਾਲਣ ਵਿਭਾਗ ਦੇ ਡਾਇਰੈਕਟਰ ਨੂੰ ਮੰਗ ਪੱਤਰ ਦਿੰਦਾ ਹੋਇਆ ਵਫ਼ਦ।

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 18 ਅਗਸਤ
ਪੰਜਾਬ ਭਰ ਦੇ ਵੈਟਰਨਰੀ ਅਫ਼ਸਰ ਤੇ ਸੇਵਾਮੁਕਤ ਵੈਟਰਨਰੀ ਡਾਕਟਰਾਂ ਦੇ ਵਫ਼ਦ ਨੇ ਪਸ਼ੂ ਪਾਲਣ ਪੰਜਾਬ ਦੇ ਡਾਇਰੈਕਟਰ ਡਾ. ਜੀਐੱਸ ਬੇਦੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਆਪਣੀਆਂ ਜਾਇਜ਼ ਮੰਗ ਸਬੰਧੀ ਪੱਤਰ ਸੌਂਪਿਆ। ਉਨ੍ਹਾਂ ਡਾਇਰੈਕਟਰ ਨੂੰ 24 ਜੂਨ ਤੋਂ ਚਲ ਰਹੇ ਲੜੀਵਾਰ ਅੰਦੋਲਨ ਬਾਰੇ ਜਾਣੂ ਕਰਵਾਉਂਦਿਆਂ ਮੈਡੀਕਲ ਡਾਕਟਰਾਂ ਦੇ ਨਾਲ ਵੈਟਰਨਰੀ ਡਾਕਟਰਾਂ ਦੀ ਪੇਅ ਪੈਰਿਟੀ ਬਹਾਲ ਕਰਨ ਦੀ ਮੰਗ ਕੀਤੀ। ਨਾਲ ਹੀ ਵਫ਼ਦ ਨੇ ਅਧਿਕਾਰੀ ਨੂੰ 13 ਦਿਨ ਦਾ ਅਲਟੀਮੇਟਮ ਦਿੰਦੇ ਹੋਏ ਕਿਹਾ ਕਿ ਜੇ ਇਸ ਦੌਰਾਨ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਪਹਿਲੀ ਸਤੰਬਰ ਨੂੰ ਮੁਹਾਲੀ ਵਿੱਚ ਸੂਬਾ ਪੱਧਰੀ ਧਰਨਾ ਦੇਣਗੇ। ਜ਼ਿਕਰਯੋਗ ਹੈ ਕਿ ਪੇਅ ਪੈਰਿਟੀ ਲਈ ਸੰਯੁਕਤ ਐਕਸ਼ਨ ਕਮੇਟੀ ਦੀ ਅਗਵਾਈ ਹੇਠ ਸੂਬੇ ਦੇ ਵੈਟਰਨਰੀ ਡਾਕਟਰ 24 ਜੂਨ ਤੋਂ ਸੰਘਰਸ਼ ਦੀ ਰਾਹ ’ਤੇ ਹਨ ਅਤੇ ਰੋਸ ਵਜੋਂ ਗਊਆਂ-ਮੱਝਾਂ ਵਿੱਚ ਨਕਲੀ ਗਰਭਦਾਨ, ਐਕਸਟੈਨਸ਼ਨ ਕੈਂਪਾਂ ਅਤੇ ਕਈ ਕੇਂਦਰੀ ਸਕੀਮਾਂ ਦਾ ਬਾਈਕਾਟ ਕੀਤਾ ਹੋਇਆ ਹੈ। ਕਮੇਟੀ ਮੈਂਬਰਾਂ ਨੇ ਕਿਹਾ ਕਿ ਪਸ਼ੂ ਪਾਲਣ ਮੰਤਰੀਆਂ ਵੱਲੋਂ ਵਾਰ-ਵਾਰ ਭਰੋਸਾ ਦੇਣ ਦੇ ਬਾਵਜੂਦ ਵੈਟਰਨਰੀ ਅਫ਼ਸਰਾਂ ਦੇ ਸਕੇਲ ਬਹਾਲ ਨਹੀਂ ਕੀਤੇ ਗਏ। ਜੁਆਇੰਟ ਐਕਸ਼ਨ ਕਮੇਟੀ ਦੇ ਕਨਵੀਨਰ ਡਾ. ਗੁਰਚਰਨ ਸਿੰਘ ਅਤੇ ਕੋ-ਕਨਵੀਨਰ ਡਾ. ਅਬਦੁਲ ਮਜ਼ੀਦ, ਡਾ. ਪੁਨੀਤ ਮਲਹੋਤਰਾ, ਡਾ. ਹਰਮਨਦੀਪ ਸਿੰਘ ਨੇ ਕਿਹਾ ਕਿ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਦੀ ਨਾ ਸਿਰਫ਼ ਉਲੰਘਣਾ ਕੀਤੀ ਹੈ, ਸਗੋਂ 5ਵੇਂ, 6ਵੇਂ ਤਨਖ਼ਾਹ ਕਮਿਸ਼ਨ ਅਤੇ 7ਵੇਂ ਕੇਂਦਰੀ ਤਨਖ਼ਾਹ ਕਮਿਸ਼ਨ ਦੀ ਵੀ ਅਣਦੇਖੀ ਕੀਤੀ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਲੋਕਾਂ ਅਤੇ ਸੂਬੇ ਦੇ ਹਿੱਤ ਵਿੱਚ ਇਸ ਮਾਮਲੇ ਦੇ ਹੱਲ ਲਈ ਨਿੱਜੀ ਦਖ਼ਲ ਦੇਣ ਦੀ ਮੰਗ ਕੀਤੀ। ਇਸ ਮੌਕੇ ਜ਼ਿਲ੍ਹਾ ਮੁਹਾਲੀ ਦੇ ਇੰਚਾਰਜ ਡਾ. ਨਿਤਿਨ ਗੌਤਮ, ਡਾ. ਗੁਰਨਾਮ ਸਿੰਘ, ਡਾ. ਪ੍ਰੇਮ ਕੁਮਾਰ, ਡਾ. ਬੁਧਿੰਦਰ ਸਿੰਘ, ਡਾ. ਦਿਲਮਾਨ ਸਿੰਘ, ਡਾ. ਰੰਜਨ ਪਾਠਕ, ਡਾ. ਨਿਰਮਲ ਬੀਕਾ ਅਤੇ ਡਾ. ਗੁਰਜਾਪ ਸਿੰਘ ਹਾਜ਼ਰ ਸਨ।

Advertisement

Advertisement
Advertisement