ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੈਨੇਡਾ ਭੇਜਣ ਬਹਾਨੇ 13 ਲੱਖ ਰੁਪਏ ਠੱਗੇ

08:10 AM Jul 07, 2024 IST

ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 6 ਜੁਲਾਈ
ਕੈਨੇਡਾ ਭੇਜਣ ਦੇ ਨਾਂ ’ਤੇ ਪਿੰਡ ਲੰਬੀ ਢਾਬ ਦੇ ਇਕ ਵਿਅਕਤੀ ਨਾਲ ਮੁਹਾਲੀ ਨਿਵਾਸੀ ਪਤੀ-ਪਤਨੀ ਵੱਲੋਂ 13 ਲੱਖ ਰੁਪਏ ਦੀ ਠੱਗੀ ਮਾਰ ਲਈ ਗਈ। ਮੁਕਤਸਰ ਪੁਲੀਸ ਵੱਲੋਂ ਜਾਂਚ ਉਪਰੰਤ ਪਤੀ-ਪਤਨੀ ਦੇ ਖਿਲਾਫ਼ ਧੋਖਾਧੜੀ ਦਾ ਮੁਕੱਦਮਾ ਦਰਜ ਕਰ ਲਿਆ ਹੈ। ਸੀਨੀਅਰ ਪੁਲੀਸ ਕਪਤਾਨ ਸ੍ਰੀ ਮੁਕਤਸਰ ਸਾਹਿਬ ਨੂੰ ਦਿੱਤੀ ਸ਼ਿਕਾਇਤ ’ਚ ਕੁਲਵਿੰਦਰ ਸਿੰਘ ਵਾਸੀ ਪਿੰਡ ਲੰਬੀ ਢਾਬ (ਸ੍ਰੀ ਮੁਕਤਸਰ ਸਾਹਿਬ) ਨੇ ਦੱਸਿਆ ਕਿ ਉਹ ਵਿਦੇਸ਼ ਜਾਣਾ ਚਾਹੁੰਦਾ ਸੀ। ਇਸ ਬਾਬਤ ਉਸ ਦੀ ਗੱਲਬਾਤ ਮੁਹਾਲੀ ਦੇ ਰਹਿਣ ਵਾਲੇ ਪਤੀ-ਪਤਨੀ ਨਾਲ ਹੋਈ ਜਿਨ੍ਹਾਂ ਨੇ ਉਸ ਨੂੰ ਵਿਦੇਸ਼ ਭੇਜਣ ਦਾ ਭਰੋਸਾ ਦਿੱਤਾ। ਉਪਰੰਤ ਉਸ ਪਾਸੋਂ 13 ਲੱਖ ਰੁਪਏ ਹਾਸਲ ਕਰਕੇ ਉਸਦਾ ਕੈਨੇਡਾ ਦਾ ਵੀਜ਼ਾ ਤੇ ਵਰਕ ਪਰਮਿਟ ਨਾ ਲਗਵਾ ਕੇ ਉਸ ਨਾਲ ਠੱਗੀ ਮਾਰ ਲਈ। ਇਸ ਤੇ ਥਾਣਾ ਸਦਰ ਮੁਕਤਸਰ ਪੁਲਿਸ ਵੱਲੋਂ ਜਾਂਚ ਪੜਤਾਲ ਉਪਰੰਤ ਮੁਹਾਲੀ ਦੇ ਰਹਿਣ ਵਾਲੇ ਪਤੀ-ਪਤਨੀ ਖਿਲਾਫ਼ ਧੋਖਾਧੜੀ ਦਾ ਮੁਕੱਦਮਾ ਦਰਜਜ ਕਰ ਲਿਆ ਹੈ ਜਦਕਿ ਗ੍ਰਿਫ਼ਤਾਰੀ ਅਜੇ ਬਾਕੀ ਹੈ।

Advertisement

Advertisement
Advertisement