ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੈਦੀਆਂ ਅਤੇ ਹਵਾਲਾਤੀਆਂ ਕੋਲੋਂ 13 ਮੋਬਾਈਲ ਬਰਾਮਦ

06:44 AM Jul 30, 2024 IST

ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 29 ਜੁਲਾਈ
ਕੇਂਦਰੀ ਜੇਲ੍ਹ ਗੋਇੰਦਵਾਲ ਵਿੱਚ ਅੱਜ ਅਧਿਕਾਰੀਆਂ ਵੱਲੋਂ ਕੈਦੀਆਂ ਤੇ ਹਵਾਲਾਤੀਆਂ ਕੋਲੋਂ ਬੈਰਕ ਦੀ ਚੈਕਿੰਗ ਦੌਰਾਨ 13 ਮੋਬਾਈਲ ਫੋਨ ਬਰਾਮਦ ਕੀਤੇ ਗਏ। ਜੇਲ੍ਹ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਨੇ ਦੱਸਿਆ ਕਿ ਜੇਲ੍ਹ ਅਧਿਕਾਰੀਆਂ ਵੱਲੋਂ ਚੈਕਿੰਗ ਦੌਰਾਨ ਕੈਦੀਆਂ ਤੇ ਹਾਵਲਾਤੀਆਂ ਕੋਲੋਂ 13 ਮੋਬਾਈਲ ਫੋਨ ਬਰਾਮਦ ਹੋਏ ਹਨ। ਇਸ ਸੰਬਧੀ ਥਾਣਾ ਗੋਇੰਦਵਾਲ ਸਾਹਿਬ ਵਿੱਚ ਕੇਸ ਦਰਜ ਕਰਵਾਇਆ ਗਿਆ ਹੈ। ਮੋਬਾਈਲ ਸਣੇ ਕਾਬੂ ਕੀਤੇ ਕੈਦੀਆਂ ਦੀ ਪਛਾਣ ਅੰਮ੍ਰਿਤਪਾਲ ਸਿੰਘ, ਬਲਵਿੰਦਰ ਸਿੰਘ, ਪੰਜਾਬ ਸਿੰਘ ਅਤੇ ਕੁਲਜੀਤ ਵਜੋਂ ਹੋਈ ਹੈ। ਕੈਦੀਆਂ ਕੋਲੋਂ 7 ਮੋਬਾਈਲ , ਚਾਰਜਰ ਅਤੇ ਹੈੱਡਫੋਨ ਬਰਾਮਦ ਹੋਏ ਹਨ। ਇਸ ਤੋਂ ਇਲਾਵਾ 6 ਮੋਬਾਈਲ ਫੋਨ ਬਾਥਰੂਮ ਅਤੇ ਹੋਰ ਥਾਂਵਾਂ ਤੋਂ ਮਿਲੇ। ਡੀਐੱਸਪੀ ਰਵੀਸ਼ੇਰ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀਆਂ ਦੇ ਬਿਆਨਾਂ ’ਤੇ ਕੇਸ ਦਰਜ ਕਰ ਲਿਆ ਗਿਆ ਹੈ।

Advertisement

Advertisement
Advertisement