For the best experience, open
https://m.punjabitribuneonline.com
on your mobile browser.
Advertisement

ਮੰਡੀਆਂ ’ਚ 132 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ: ਅਨੁਰਾਗ

07:54 AM Apr 27, 2024 IST
ਮੰਡੀਆਂ ’ਚ 132 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ  ਅਨੁਰਾਗ
ਮੰਡੀਆਂ ਵਿੱਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ।
Advertisement

ਜੋਗਿੰਦਰ ਸਿੰਘ ਓਬਰਾਏ
ਖੰਨਾ, 26 ਅਪਰੈਲ
ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਇਥੋਂ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੀ ਚੱਲ ਰਹੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਖ਼ਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੌਜੂਦਾ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ 132 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਹੈ ਜਿਸ ਵਿਚੋਂ ਕੱਲ੍ਹ ਸ਼ਾਮ ਮੰਡੀਆਂ ਵਿਚ 66.8 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ। ਸ੍ਰੀ ਵਰਮਾ ਨੇ ਕਿਹਾ ਕਿ ਮੰਡੀ ਵਿਚ ਕਣਕ ਦੀ ਆਮਦ 24 ਘੰਟਿਆਂ ਦੇ ਅੰਦਰ ਅੰਦਰ ਫ਼ਸਲ ਦੀ ਸਫਾਈ, ਖ਼ਰੀਦ ਕੀਤੀ ਜਾ ਰਹੀ ਹੈ, 48 ਘੰਟਿਆਂ ਵਿਚ ਕਿਸਾਨਾਂ ਦੇ ਖਾਤਿਆਂ ਵਿਚ ਘੱਟੋਂ ਘੱਟ ਸਮਰਥਨ ਮੁੱਲ ਤਹਿਤ ਭੁਗਤਾਨ ਕੀਤਾ ਜਾ ਰਿਹਾ ਹੈ ਅਤੇ ਨਿਯਮਾਂ ਅਨੁਸਾਰ ਕਿਸਾਨਾਂ ਨੂੰ 7950 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾਣੀ ਬਾਕੀ ਹੈ। ਇਸ ਮੌਕੇ ਪਿੰਡ ਭੁਮੱਦੀ ਦੇ ਕਿਸਾਨ ਸੁਖਦੀਪ ਸਿੰਘ ਨੇ ਕਿਹਾ ਕਿ ਉਹ ਸਵੇਰੇ 7 ਵਜੇ ਆਪਣੀ ਫ਼ਸਲ ਮੰਡੀ ਵਿਚ ਲੈ ਕੇ ਆਇਆ ਸੀ ਅਤੇ ਦੁਪਹਿਰ ਤੱਕ ਇਹ ਵਿਕ ਚੁੱਕੀ ਹੈ। ਪਿੰਡ ਹੁਸੈਨਪੁਰ ਦੇ ਕਿਸਾਨ ਨਰਿੰਦਰ ਸਿੰਘ ਨੇ ਕਿਹਾ ਕਿ ਉਸਦੀ ਫ਼ਸਲ ਦੀ ਖ਼ਰੀਦ ਵੀ ਬਹੁਤ ਜਲਦ ਹੋਈ ਹੈ। ਸ੍ਰੀ ਵਰਮਾ ਨੇ ਕਿਹਾ ਕਿ ਪਿਛਲੇ ਸਾਲ ਇੱਕ ਦਿਨ ਵਿਚ ਫ਼ਸਲ ਦੀ ਸਭ ਤੋਂ ਵੱਧ ਚੁਕਾਈ 4.8 ਲੱਖ ਮੀਟਰਿਕ ਟਨ ਸੀ ਜੋ ਕੱਲ੍ਹ ਫਸਲ ਦੀ ਚੁਕਾਈ 5.5 ਮੀਟਰਿਕ ਟਨ ਤੱਕ ਪਹੁੰਚ ਗਈ। ਉਨ੍ਹਾਂ ਡੀਸੀ ਫ਼ਸਲ ਦੀ ਲਿਫਟਿੰਗ ਵਧਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਮਾਰਕੀਟ ਕਮੇਟੀ ਸਕੱਤਰ ਮਨਜਿੰਦਰ ਸਿੰਘ ਮਾਨ ਨੇ ਦੱਸਿਆ ਕਿ ਕੱਲ੍ਹ ਸ਼ਾਮ ਤੱਕ ਮੰਡੀ ਵਿਚ 54 ਹਜ਼ਾਰ ਮੀਟਰਿਕ ਟਨ ਕਣਕ ਦੀ ਆਮਦ ਹੋਈ, ਜਿਸ ਦੀ ਖ਼ਰੀਦ ਹੋ ਚੁੱਕੀ ਹੈ। ਇਸ ਮੌਕੇ ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਪੁਨੀਤ ਗੋਇਲ, ਡੀਸੀ ਸਾਕਸ਼ੀ ਸਾਹਨੀ, ਐੱਸਐੱਸਪੀ ਖੰਨਾ ਅਮਨੀਤ ਕੌਂਡਲ ਆਦਿ ਹਾਜ਼ਰ ਸਨ।

Advertisement

ਝੋਨੇ ਦੀ ਬਿਜਾਈ ਲਈ ਨਵੀਂ ਤਕਨੀਕ ਅਪਣਾਉਣ ’ਤੇ ਜ਼ੋਰ

ਸਮਰਾਲਾ (ਡੀਪੀਐੱਸ ਬੱਤਰਾ): ਪਿੰਡ ਮੁੱਤਿਓ ਵਿੱਚ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਪਹੁੰਚ ਕੇ ਪਰਾਲੀ ਦੀ ਸਮੱਸਿਆ ਤੋਂ ਨਿਜਾਤ ਲਈ ਸਰਫੇਸ ਸੀਡਰ ਤਕਨੀਕ ਨਾਲ ਬੀਜੀ ਕਣਕ ਦਾ ਜਾਇਜ਼ਾ ਲਿਆ। ਉਹ ਭਰਪੂਰ ਫਸਲ ਦੇਖ ਕੇ ਖੁਸ਼ ਹੋਏ ਅਤੇ ਕਿਸਾਨਾਂ ਵਲੋਂ ਸਰਫੇਸ ਸੀਡਰ ਵਰਗੀ ਵਾਤਾਵਰਣ ਪੱਖੀ ਤਕਨੀਕ ਨਾਲ ਕਣਕ ਦੀ ਬਿਜਾਈ ਕਰਨ ਦੀ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ. ਸਤਬੀਰ ਸਿੰਘ ਅਤੇ ਪੀਏਯੂ ਦੇ ਖੋਜ ਨਿਰਦੇਸ਼ਕ ਸਮੇਤ ਕਈ ਹੋਰ ਅਧਿਕਾਰੀ ਵੀ ਹਾਜ਼ਰ ਸਨ। ਇਸ ਮੌਕੇ ਗੱਲਬਾਤ ਕਰਦਿਆਂ ਅਨੁਰਾਗ ਵਰਮਾ ਨੇ ਦੱਸਿਆ ਕਿ ਪੰਜਾਬ ਵਿਚ ਪਰਾਲੀ ਸਾੜਨ ਦੀ ਸਮੱਸਿਆ ਨੂੰ ਖਤਮ ਕਰਨ ਲਈ ਸਰਕਾਰ ਯਤਨਸ਼ੀਲ ਹੈ। ਇਸਦੇ ਲਈ ਪੀਏਯੂ ਵੱਲੋਂ ਲਗਾਤਾਰ ਤਜਰਬੇ ਕੀਤੇ ਜਾ ਰਹੇ ਹਨ, ਜੋ ਸਫਲ ਹੋ ਰਹੇ ਹਨ।

Advertisement
Author Image

sukhwinder singh

View all posts

Advertisement
Advertisement
×