ਉਸਾਰੀ ਕਿਰਤੀਆਂ ਨੂੰ ਭਲਾਈ ਯੋਜਨਾਵਾਂ ਦਾ ਲਾਭ ਦੇਣ ਲਈ 14.66 ਲੱਖ ਮਨਜ਼ੂਰ
08:38 AM Dec 04, 2024 IST
ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 3 ਦਸੰਬਰ
ਕਿਰਤ ਵਿਭਾਗ ਪੰਜਾਬ ਵੱਲੋਂ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਅਧੀਨ ਰਜਿਸਟਰਡ ਉਸਾਰੀ ਕਿਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਕੀਮਾਂ ਦਾ ਲਾਭ ਦੇਣ ਲਈ ਉਪ ਮੰਡਲ ਮੈਜਿਸਟ੍ਰੇਟ ਮਾਲੇਰਕੋਟਲਾ ਹਰਬੰਸ ਸਿੰਘ ਦੀ ਪ੍ਰਧਾਨਗੀ ਹੇਠ ਸਬ ਡਵੀਜ਼ਨ ਪੱਧਰੀ ਕਮੇਟੀ ਦੀ ਮੀਟਿੰਗ ਹੋਈ। ਇਸ ਦੌਰਾਨ ਕਿਰਤ ਵਿਭਾਗ ਪੰਜਾਬ ਵੱਲੋਂ ਰਜਿਸਟਰਡ 227 ਉਸਾਰੀ ਕਿਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੱਖ ਵੱਖ ਸਕੀਮਾਂ ਤਹਿਤ ਲਾਭ ਦੇਣ ਲਈ 41 ਲੱਖ 66 ਹਜ਼ਾਰ ਰੁਪਏ ਦੀ ਰਸਮੀ ਪ੍ਰਵਾਨਗੀ ਦਿੱਤੀ ਗਈ।
Advertisement
Advertisement