For the best experience, open
https://m.punjabitribuneonline.com
on your mobile browser.
Advertisement

ਸੋਨੀਆ ਗਾਂਧੀ ਸਣੇ 14 ਨੇ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ

12:13 PM Apr 04, 2024 IST
ਸੋਨੀਆ ਗਾਂਧੀ ਸਣੇ 14 ਨੇ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ
Advertisement

ਨਵੀਂ ਦਿੱਲੀ, 4 ਅਪਰੈਲ
ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਸਣੇ 14 ਜਣਿਆਂ ਨੇ ਅੱਜ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਉਪ-ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਉਨ੍ਹਾਂ ਨੂੰ ਸੰਸਦ ਭਵਨ ਦੀ ਨਵੀਂ ਇਮਾਰਤ ਵਿੱਚ ਸਹੁੰ ਚੁਕਾਈ। ਸ੍ਰੀਮਤੀ ਸੋਨੀਆ ਗਾਂਧੀ ਨੇ ਰਾਜਸਥਾਨ ਤੋਂ ਉਪਰਲੇ ਸਦਨ ਦੇ ਮੈਂਬਰ ਵਜੋਂ ਸਹੁੰ ਚੁੱਕੀ, ਵੈਸ਼ਨਵ ਨੇ ਉੜੀਸਾ ਤੋਂ ਚੁਣੇ ਹਨ। ਕਰਨਾਟਕ ਤੋਂ ਕਾਂਗਰਸ ਨੇਤਾ ਅਜੈ ਮਾਕਨ, ਉੱਤਰ ਪ੍ਰਦੇਸ਼ ਤੋਂ ਭਾਜਪਾ ਨੇਤਾ ਆਰਪੀਐੱਨ ਸਿੰਘ ਅਤੇ ਪੱਛਮੀ ਬੰਗਾਲ ਤੋਂ ਭਾਜਪਾ ਮੈਂਬਰ ਸਮਿਕ ਭੱਟਾਚਾਰੀਆ ਰਾਜ ਸਭਾ ਦੀ ਸਹੁੰ ਚੁੱਕਣ ਵਾਲੇ 14 ਵਿਅਕਤੀਆਂ ਵਿੱਚ ਸ਼ਾਮਲ ਸਨ। ਸਾਰਿਆਂ ਨੇ ਬਾਅਦ ਵਿੱਚ ਚੇਅਰਮੈਨ ਨਾਲ ਫੋਟੋ ਖਿਚਵਾਈ। ਸੋਨੀਆ ਗਾਂਧੀ ਪਹਿਲੀ ਵਾਰ ਰਾਜ ਸਭਾ ਮੈਂਬਰ ਬਣੀ ਹੈ। ਸਮਾਗਮ ਦੌਰਾਨ ਉਨ੍ਹਾਂ ਦੀ ਧੀ ਪ੍ਰਿਯੰਕਾ ਗਾਂਧੀ ਵਾਡਰਾ ਮੌਜੂਦ ਸੀ।

Advertisement

Advertisement
Author Image

Advertisement
Advertisement
×