ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ’ਚ 1400 ਨਵੇਂ ਆਂਗਣਵਾੜੀ ਸੈਂਟਰ ਹੋਰ ਖੋਲ੍ਹੇ ਜਾਣਗੇ: ਡਾ. ਬਲਜੀਤ ਕੌਰ

05:55 AM Jan 15, 2025 IST
ਬਠਿੰਡਾ ’ਚ ਇਕ ਬੱਚੇ ਨੂੰ ਗੋਦੀ ਚੁੱਕਦੇ ਹੋਏ ਕੈਬਨਿਟ ਮੰਤਰੀ ਬਲਜੀਤ ਕੌਰ।

ਸ਼ਗਨ ਕਟਾਰੀਆ
ਬਠਿੰਡਾ, 14 ਜਨਵਰੀ
ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿੱਚ ਜ਼ਿਲ੍ਹਾ ਪੱਧਰੀ ਪ੍ਰੋਗਰਾਮ ‘ਧੀਆਂ ਦੀ ਲੋਹੜੀ’ ਅਤੇ ‘ਵਿਮੈਨ ਸਿਹਤ ਜਾਂਚ ਅਤੇ ਜਾਗਰੂਕਤਾ ਕੈਂਪ’ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਉਨ੍ਹਾਂ ਕਿਹਾ ਕਿ ਧੀਆਂ ਘਰਾਂ ਦੀ ਰੌਣਕ ਹੁੰਦੀਆਂ ਹਨ, ਧੀਆਂ ਤੋਂ ਬਗੈਰ ਘਰ ਦਾ ਵਿਹੜਾ ਸੁੰਨਾ ਲੱਗਦਾ ਹੈ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਹਰ ਪੱਖੋਂ ਮਰਦਾਂ ਦੇ ਬਰਾਬਰ ਰੱਖਦਿਆਂ, ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਸਿਹਤ ਚੈੱਕਅਪ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੀਆਂ ਬੀਬੀਆਂ ਦੀ ਤਾਰੀਫ਼ ਕਰਦਿਆਂ ਉਨ੍ਹਾਂ ਕਿਹਾ ਕਿ ਚੈਕਅਪ ਦੌਰਾਨ ਜੇ ਕੋਈ ਸਮੱਸਿਆ ਸਾਹਮਣੇ ਆਉਂਦੀ ਹੈ, ਤਾਂ ਉਸ ਦਾ ਸਮੇਂ-ਸਿਰ ਇਲਾਜ ਕਰਵਾਇਆ ਜਾ ਸਕੇਗਾ। ਉਨ੍ਹਾਂ ਮਹਿਲਾਵਾਂ ਨੂੰ ਸੁਚੇਤ ਕਰਦਿਆਂ ਅਪੀਲ ਕੀਤੀ ਕਿ ‘ਸਖੀ ਵਨ ਸਟਾਪ ਸੈਂਟਰ’ ਵਧੀਆ ਅਦਾਰਾ ਹੈ, ਜਿੱਥੇ ਔਰਤਾਂ ਵੱਲੋਂ ਆਪਣੇ ਨਾਲ ਹੋਈ ਵਧੀਕੀ ਸਬੰਧੀ ਨਿਆਂ ਲਿਆ ਜਾ ਸਕਦਾ ਹੈ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਰਕਾਰ ਵੱਲੋਂ ਸੂਬੇ ਭਰ ’ਚ 1400 ਹੋਰ ਨਵੇਂ ਆਂਗਣਵਾੜੀ ਸੈਂਟਰ ਖੋਲ੍ਹੇ ਜਾ ਰਹੇ ਹਨ।
ਸਮਾਗਮ ਦੀ ਸ਼ੁਰੂਆਤ ਸਕੂਲ ਵਿਦਿਆਰਥਣਾਂ ਵੱਲੋਂ ਧਾਰਮਿਕ ਸ਼ਬਦ ਦੇ ਗਾਇਨ ਨਾਲ ਕੀਤੀ ਗਈ। ਵਿਦਿਆਰਥੀਆਂ ਵੱਲੋਂ ਲੋਕ ਗੀਤ, ਕੋਰੀਓਗ੍ਰਾਫ਼ੀਆਂ, ਗਿੱਧਾ ਅਤੇ ਭੰਗੜੇ ਦੀ ਪੇਸ਼ਕਾਰੀ ਹੋਈ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਡੀਆਈਜੀ ਹਰਜੀਤ ਸਿੰਘ, ਐਸਐਸਪੀ ਅਮਨੀਤ ਕੌਂਡਲ, ਏਡੀਸੀ (ਜਨਰਲ) ਪੂਨਮ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਗਗਨਦੀਪ ਸਿੰਘ, ਨਗਰ ਸੁਧਾਰ ਟਰਸਟ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ, ਸ਼ੂਗਰਫੈੱਡ ਪੰਜਾਬ ਦੇ ਚੇਅਰਮੈਨ ਐਡਵੋਕੇਟ ਨਵਦੀਪ ਜੀਦਾ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅੰਮ੍ਰਿਤ ਲਾਲ ਅਗਰਵਾਲਾ, ‘ਆਪ’ ਦੇ ਤਰਜਮਾਨ ਨੀਲ ਗਰਗ, ‘ਆਪ’ ਦੇ ਸੀਨੀਅਰ ਆਗੂ ਰਾਕੇਸ਼ ਪੁਰੀ, ਅਨਿਲ ਠਾਕੁਰ, ਅਮਰਜੀਤ ਮਹਿਤਾ, ਗੁਰਜੰਟ ਸਿੰਘ ਸਿਵੀਆਂ, ਬੱਲੀ ਬਲਜੀਤ, ਪ੍ਰਸਿੱਧ ਪੰਜਾਬੀ ਗਾਇਕ ਹਰਸਿਮਰਨ ਆਦਿ ਹਾਜ਼ਰ ਸਨ।
ਡਾ. ਬਲਜੀਤ ਕੌਰ ਨੇ ਆਸ਼ੀਰਵਾਦ ਸਕੀਮ ਤਹਿਤ 196 ਨਵ-ਵਿਆਹੀਆਂ ਨੂੰ 51-51 ਹਜ਼ਾਰ ਰੁਪਏ ਦੇ ਸੈਕਸ਼ਨ ਪੱਤਰ, ਖੇਡਾਂ ਵਿੱਚ ਮੱਲਾਂ ਮਾਰਨ ਵਾਲੀਆਂ 11 ਖਿਡਾਰਨਾਂ ਨੂੰ ਪ੍ਰਸੰਸਾ ਪੱਤਰ, ਸਿੱਖਿਆ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੀਆਂ 11 ਵਿਦਿਆਰਥਣਾਂ ਨੂੰ ਟਰੈਕ ਸੂਟ, ਮੈਰੀਟੋਰੀਅਸ ਸਕੂਲ ਦੇ 11 ਬੱਚਿਆਂ ਨੂੰ ਸਕੂਲੀ ਬੈਗ, 31 ਨਵਜੰਮੇ ਬੱਚਿਆਂ ਨੂੰ ਸੂਟ ਅਤੇ ਉਨ੍ਹਾਂ ਦੀਆਂ ਮਾਤਾਵਾਂ ਨੂੰ ਸ਼ਾਲ, 50 ਵਿਧਵਾ ਔਰਤਾਂ ਨੂੰ ਬਿਜਲੀ ਵਾਲੇ ਚੁੱਲ੍ਹਿਆਂ ਤੋਂ ਇਲਾਵਾ ਇਸਤਰੀ ਤੇ ਬਾਲ ਵਿਭਾਗ ਦੀਆਂ ਸੁਪਰਵਾਈਜ਼ਰਾਂ, ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਸਮੇਤ ਸਿਹਤ ਵਿਭਾਗ ਦੇ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ। ਉਨ੍ਹਾਂ 26 ਬੇਰੁਜ਼ਗਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੀ ਦਿੱਤੇ।

Advertisement

 

Advertisement
Advertisement