For the best experience, open
https://m.punjabitribuneonline.com
on your mobile browser.
Advertisement

ਕੌਮੀ ਲੋਕ ਅਦਾਲਤ ਦੌਰਾਨ 14297 ਕੇਸਾਂ ਦਾ ਨਬਿੇੜਾ

09:25 AM Mar 10, 2024 IST
ਕੌਮੀ ਲੋਕ ਅਦਾਲਤ ਦੌਰਾਨ 14297 ਕੇਸਾਂ ਦਾ ਨਬਿੇੜਾ
ਕੌਮੀ ਲੋਕ ਅਦਾਲਤ ਦਾ ਇਕ ਦ੍ਰਿਸ਼। ਫੋਟੋ:ਭੰਗੂ
Advertisement

ਖੇਤਰੀ ਪ੍ਰਤੀਨਿਧ
ਪਟਿਆਲਾ, 9 ਮਾਰਚ
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਦੀ ਨਿਗਰਾਨੀ ਹੇਠ ਅੱਜ ਪਟਿਆਲਾ ਜ਼ਿਲ੍ਹੇ ’ਚ ਨਾਨ ਕੰਪਾਊਂਡੇਬਲ ਕ੍ਰਿਮੀਨਲ ਕੇਸਾਂ ਨੂੰ ਛੱਡ ਕੇ ਬਾਕੀ ਹਰ ਕਿਸਮ ਦੇ ਕੇਸਾਂ ਸਬੰਧੀ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਦੌਰਾਨ 32 ਬੈਂਚਾਂ ਦੇ ਕੀਤੇ ਗਏ ਗਠਨ ਦੌਰਾਨ ਸੁਣਵਾਈ ਲਈ ਰੱਖੇ ਗਏ ਵੱਖ-ਵੱਖ ਸ਼੍ਰੇਣੀਆਂ ਦੇ 36162 ਕੇਸਾਂ ਵਿਚੋਂ 14297 ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ ਜਿਸ ਦੌਰਾਨ 1704006097 ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇੰਤਕਾਲ ਤੇ ਵੰਡ ਆਦਿ ਨਾਲ ਸਬੰਧਤ ਵੱਧ ਤੋਂ ਵੱਧ ਕੇਸਾਂ ਦੇ ਨਬਿੇੜੇ ਲਈ ਜ਼ਿਲ੍ਹਾ ਪਟਿਆਲਾ ਦੀ ਮਾਲ ਅਦਾਲਤ ਵਿੱਚ ਵੀ ਬੈਂਚ ਦਾ ਗਠਨ ਕੀਤਾ ਗਿਆ ਸੀ। ਇਸ ਤੋਂ ਇਲਾਵਾ ਵਿਆਹੁਤਾ ਝਗੜਿਆਂ ਦੇ ਕੇਸ ਦਰਜ ਹੋਣ ਤੋਂ ਪਹਿਲਾਂ ਆਪਸੀ ਸਮਝੌਤੇ ਰਾਹੀਂ ਕੇਸਾਂ ਦਾ ਨਬਿੇੜਾ ਕਰਨ ਲਈ ਵਿਮੈਨ ਸੈੱਲ ਪਟਿਆਲਾ ਵਿੱਚ ਬੈਂਚ ਦਾ ਗਠਨ ਵੀ ਕੀਤਾ ਗਿਆ।
ਇਸ ਕੌਮੀ ਲੋਕ ਅਦਾਲਤ ਦੌਰਾਨ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਪਟਿਆਲਾ ਸੁਰਿੰਦਰ ਪਾਲ ਕੌਰ ਤੇ ਸੀ.ਜੇ.ਐੱਮ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦੇ ਸਕੱਤਰ ਮਾਨੀ ਅਰੋੜਾ ਨੇ ਦੌਰਾ ਕਰਦਿਆਂ ਸਾਰੀਆਂ ਧਿਰਾਂ ਨੂੰ ਆਪੋ-ਆਪਣੇ ਝਗੜਿਆਂ ਦਾ ਨਬਿੇੜਾ ਆਪਸੀ ਸਹਿਮਤੀ ਨਾਲ ਕਰਨ ਲਈ ਪ੍ਰੇਰਿਤ ਕੀਤਾ। ਮਾਨੀ ਅਰੋੜਾ ਨੇ ਲੋਕ ਅਦਾਲਤਾਂ ਦੇ ਬਹੁਤ ਸਾਰੇ ਫ਼ਾਇਦਿਆਂ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਇੱਕ ਵਾਰ ਲੋਕ ਅਦਾਲਤ ਵਿੱਚ ਕੇਸ ਦਾ ਨਿਪਟਾਰਾ ਹੋ ਜਾਣ ਤੋਂ ਬਾਅਦ, ਇਸ ਦਾ ਫ਼ੈਸਲਾ ਅੰਤਿਮ ਬਣ ਜਾਂਦਾ ਹੈ ਅਤੇ ਇਸ ਦੀ ਅਪੀਲ ਨਹੀਂ ਕੀਤੀ ਜਾ ਸਕਦੀ।
ਇਸ ਨੈਸ਼ਨਲ ਲੋਕ ਅਦਾਲਤ ਦੀ ਮਹੱਤਵਪੂਰਨ ਵਿਸ਼ੇਸ਼ਤਾ 178 ਪਰਿਵਾਰਿਕ ਝਗੜਿਆਂ ਨਾਲ ਸੰਬੰਧਿਤ ਕੇਸਾਂ ਦਾ ਨਿਪਟਾਰਾ ਕਰਨਾ ਸੀ, ਜੋ ਪ੍ਰਿੰਸੀਪਲ ਜੱਜ ਮੁਨੀਸ਼ ਅਰੋੜਾ ਅਤੇ ਵਧੀਕ ਪ੍ਰਿੰਸੀਪਲ ਜੱਜ ਦੀਪਿਕਾ ਸਿੰਘ ਦੀ ਪਰਿਵਾਰਕ ਅਦਾਲਤਾਂ ਵਿੱਚ ਵਿਚਾਰ ਅਧੀਨ ਸਨ।

Advertisement

Advertisement
Author Image

Advertisement
Advertisement
×