For the best experience, open
https://m.punjabitribuneonline.com
on your mobile browser.
Advertisement

ਨਾਜਾਇਜ਼ ਸ਼ਰਾਬ ਦੀਆਂ 147 ਪੇਟੀਆਂ ਬਰਾਮਦ

09:01 AM Jul 07, 2024 IST
ਨਾਜਾਇਜ਼ ਸ਼ਰਾਬ ਦੀਆਂ 147 ਪੇਟੀਆਂ ਬਰਾਮਦ
Advertisement

ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 6 ਜੁਲਾਈ
ਪੁਲੀਸ ਅਤੇ ਆਬਕਾਰੀ ਵਿਭਾਗ ਵੱਲੋਂ ਸਾਂਝੇ ਤੌਰ ’ਤੇ ਨਾਕਾਬੰਦੀ ਕਰ ਕੇ ਇੱਕ ਟੈਂਕਰ ਵਿੱਚੋਂ ਨਾਜਾਇਜ਼ ਸ਼ਰਾਬ ਦੀਆਂ 147 ਪੇਟੀਆਂ ਬਰਾਮਦ ਕੀਤੀਆਂ ਹਨ। ਇਸ ਸਬੰਧੀ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਗੁਮਾਨ ਸਿੰਘ ਵਾਸੀ ਬਾੜਮੇਰ ਰਾਜਸਥਾਨ ਵਜੋਂ ਹੋਈ ਹੈ। ਆਬਕਾਰੀ ਵਿਭਾਗ ਦੇ ਇੰਸਪੈਕਟਰ ਗੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਤੜਕੇ ਤਿੰਨ ਵਜੇ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਇੱਕ ਖਾਲੀ ਜਾ ਰਹੇ ਟੈਂਕਰ ਨੂੰ ਰੋਕ ਕੇ ਉਸਦੀ ਤਲਾਸ਼ੀ ਲਈ ਤਾਂ ਨਾਜਾਇਜ਼ ਸ਼ਰਾਬ ਦੀਆਂ 147 ਪੇਟੀਆਂ ਬਰਾਮਦ ਹੋਈਆਂ। ਉਨ੍ਹਾਂ ਨੇ ਕਿਹਾ ਕਿ ਚਾਲਕ ਵੱਲੋਂ ਐਨੇ ਸ਼ਾਤਰਾਨਾ ਤਰੀਕੇ ਨਾਲ ਸ਼ਰਾਬ ਲੁਕਾਈ ਹੋਈ ਸੀ। ਬਰੀਕੀ ਨਾਲ ਤਲਾਸ਼ੀ ਲੈਣ ’ਤੇ ਗੁਪਤ ਚੈਂਬਰ ਵਿੱਚੋਂ ਇਹ ਸ਼ਰਾਬ ਬਰਾਮਦ ਹੋਈ।

Advertisement

Advertisement
Advertisement
Author Image

sukhwinder singh

View all posts

Advertisement