15 ਕਿਲੋ ਭੁੱਕੀ ਤੇ 70 ਹਜ਼ਾਰ ਦੀ ਨਗਦੀ ਸਣੇ ਦੋ ਕਾਬੂ
05:37 AM May 14, 2025 IST
ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 13 ਮਈ
ਸੀਆਈਏ ਸਟਾਫ ਸਰਹਿੰਦ ਦੀ ਪੁਲੀਸ ਨੇ ਦੋ ਜਣਿਆਂ ਨੂੰ 15 ਕਿਲੋ ਭੁੱਕੀ ਤੇ 70 ਹਜ਼ਾਰ ਰੁਪਏ ਦੀ ਨਗਦੀ ਸਣੇ ਗ੍ਰਿਫ਼ਤਾਰ ਕੀਤਾ ਹੈ। ਐੱਸਪੀ ਡੀ ਰਾਕੇਸ਼ ਯਾਦਵ ਨੇ ਦੱਸਿਆ ਕਿ ਸੀਆਈਏ ਸਟਾਫ ਸਰਹਿੰਦ ਦੇ ਇੰਚਾਰਜ ਇੰਸਪੈਕਟਰ ਸਰਬਜੀਤ ਸਿੰਘ ਦੀ ਅਗਵਾਈ ਵਿੱਚ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਪੁਲੀਸ ਪਾਰਟੀ ਸਣੇ ਸਰਹਿੰਦ-ਗੋਬਿੰਦਗੜ੍ਹ ਸਰਵਿਸ ਰੋਡ ’ਤੇ ਚੈਕਿੰਗ ਦੌਰਾਨ ਇੱਕ ਟਰੱਕ ਦੀ ਤਲਾਸ਼ੀ ਲਈ ਤਾਂ 15 ਕਿਲੋ ਗ੍ਰਾਮ ਭੁੱਕੀ ਤੇ 70 ਹਜ਼ਾਰ ਦੀ ਨਗਦੀ ਬਰਾਮਦ ਹੋਈ। ਟਰੱਕ ਵਿੱਚ ਸਵਾਰ ਵਿਅਕਤੀਆਂ ਦੀ ਪਛਾਣ ਹਰਜਿੰਦਰ ਸਿੰਘ ਉਰਫ ਹੈਪੀ ਵਾਸੀ ਰੈਸਲ ਅਤੇ ਗੁਰਪ੍ਰੀਤ ਸਿੰਘ ਵਾਸੀ ਪਿੰਡ ਜੱਸੋ ਮਾਜਰਾ ਵਜੋਂ ਹੋਈ ਹੈ। ਇਨ੍ਹਾਂ ਖ਼ਿਲਾਫ਼ ਥਾਣਾ ਸਰਹਿੰਦ ਵਿੱਚ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
Advertisement
Advertisement