ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਲੰਧਰ ਪੱਛਮੀ ਉਪ ਚੋਣ ਲਈ 15 ਉਮੀਦਵਾਰ ਮੈਦਾਨ ਵਿੱਚ

07:42 AM Jun 27, 2024 IST

ਨਿੱਜੀ ਪੱਤਰ ਪ੍ਰੇਰਕ
ਜਲੰਧਰ, 26 ਜੂਨ
ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀ ਵਾਪਸ ਲੈਣ ਦੇ ਅੱਜ ਆਖਰੀ ਦਿਨ ਇੱਕ ਆਜ਼ਾਦ ਉਮੀਦਵਾਰ ਅਮਿਤ ਕੁਮਾਰ ਵਲੋਂ ਨਾਮਜ਼ਦਗੀ ਵਾਪਸ ਲਈ ਗਈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਕ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਵਾਪਸ ਲੈਣ ਉਪਰੰਤ ਕੁੱਲ 15 ਉਮੀਦਵਾਰ ਜਿਨ੍ਹਾਂ ਵਿੱਚ ਰਾਜ ਕੁਮਾਰ, ਇੰਦਰਜੀਤ ਸਿੰਘ, ਵਿਸ਼ਾਲ, ਅਜੇ ਕੁਮਾਰ ਭਗਤ, ਨੀਟੂ ਸ਼ਟਰਾ ਵਾਲਾ, ਅਜੇ, ਵਰੁਣ ਕਲੇਰ, ਆਰਤੀ ਅਤੇ ਦੀਪਕ ਭਗਤ (ਸਾਰੇ ਆਜ਼ਾਦ) ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਦੇ ਸ਼ੀਤਲ ਅੰਗੁਰਾਲ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਰਬਜੀਤ ਸਿੰਘ, ਬਸਪਾ ਦੇ ਬਿੰਦਰ ਕੁਮਾਰ, ਆਮ ਆਦਮੀ ਪਾਰਟੀ ਦੇ ਮਹਿੰਦਰਪਾਲ, ਇੰਡੀਅਨ ਨੈਸ਼ਨਲ ਕਾਂਗਰਸ ਦੇ ਸੁਰਿੰਦਰ ਕੌਰ, ਸ੍ਰੋਮਣੀ ਅਕਾਲੀ ਦਲ ਦੇ ਸੁਰਜੀਤ ਕੌਰ ਚੋਣ ਮੈਦਾਨ ਵਿੱਚ ਰਹਿ ਗਏ ਹਨ।

Advertisement

Advertisement
Advertisement