ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਟਰੱਕ ’ਚੋਂ 15 ਕਿਲੋ ਭੁੱਕੀ ਬਰਾਮਦ

07:46 AM Aug 02, 2024 IST

ਨਿੱਜੀ ਪੱਤਰ ਪ੍ਰੇਰਕ
ਖੰਨਾ, 1 ਅਗਸਤ
ਇੱਥੋਂ ਦੀ ਥਾਣਾ ਸਦਰ ਪੁਲੀਸ ਨੇ ਟਰੱਕ ਵਿੱਚੋਂ 15 ਕਿਲੋ ਭੁੱਕੀ ਬਰਾਮਦ ਕੀਤੀ ਹੈ। ਟਰੱਕ ਦਾ ਚਾਲਕ ਅਜੇ ਫ਼ਰਾਰ ਹੈ। ਮੁਲਜ਼ਮ ਦੀ ਪਛਾਣ ਅਕਾਸ਼ਦੀਪ ਸਿੰਘ ਉਰਫ਼ ਅਕਾਸ਼ ਵਾਸੀ ਪਿੰਡ ਮੋਹਾਲੋ, ਸ਼ਹੀਦ ਭਗਤ ਸਿੰਘ ਨਗਰ ਵਜੋਂ ਹੋਈ। ਇਸ ਸਬੰਧੀ ਸਹਾਇਕ ਥਾਣੇਦਾਰ ਦਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲੀਸ ਪਾਰਟੀ ਸਣੇ ਦਹੇੜੂ ਪੁਲ ਨੇੜੇ ਸਰਵਿਸ ਰੋਡ ’ਤੇ ਨਾਕਾਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ ਤਾਂ ਇਤਲਾਹ ਮਿਲੀ ਕਿ ਅਕਾਸ਼ਦੀਪ ਟਰੱਕ ਰਾਹੀਂ ਬਾਹਰਲੇ ਸੂਬਿਆਂ ਤੋਂ ਭੁੱਕੀ ਲਿਆ ਕੇ ਪੰਜਾਬ ਵਿੱਚ ਵੇਚਣ ਦਾ ਧੰਦਾ ਕਰਦਾ ਹੈ। ਇਸ ’ਤੇ ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਟਰੱਕ ਨੂੰ ਮੋਹਨਪੁਰ ਸਰਵਿਸ ਰੋਡ ਤੋਂ ਰੋਕ ਲਿਆ ਤਲਾਸ਼ੀ ਦੌਰਾਨ ਉਸ ਵਿਚੋਂ 15 ਕਿਲੋ ਭੁੱਕੀ ਬਰਾਮਦ ਹੋਈ ਜਦੋਂਕਿ ਟਰੱਕ ਦਾ ਚਾਲਕ ਫ਼ਰਾਰ ਹੋ ਗਿਆ। ਪੁਲੀਸ ਨੇ ਟਰੱਕ ਚਾਲਕ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

Advertisement

Advertisement