ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੁਲੀਸ ਦੇ ਉੱਚ ਅਧਿਕਾਰੀਆਂ ਦੇ ਨਾਂ ’ਤੇ 15 ਲੱਖ ਦੀ ਠੱਗੀ

11:07 AM Sep 18, 2024 IST

ਪੱਤਰ ਪ੍ਰੇਰਕ
ਜਗਰਾਉਂ, 17 ਸਤੰਬਰ
ਪੁਲੀਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਵਿੱਚ ਤਾਇਨਾਤ ਉੱਚ ਅਧਿਕਾਰੀਆਂ ਦਾ ਨਾਮ ਵਰਤ ਕੇ ਸ਼ਹਿਰ ਦੇ ਪਰਿਵਾਰ ਤੋਂ 15 ਲੱਖ ਬਟੋਰਨ ਵਾਲੀਆਂ ਤਿੰਨ ਔਰਤਾਂ ਖ਼ਿਲਾਫ਼ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ। ਸ਼ਿਕਾਇਤਕਰਤਾ ਸਰਿਤਾ ਗੋਇਲ ਵਾਸੀ ਕੱਚਾ ਕਿਲਾ (ਜਗਰਾਉਂ) ਜੋ ਸ਼ਹਿਰ ਵਿੱਚ ਬੁਟੀਕ ਚਲਾ ਰਹੀ ਹੈ ਨੇ ਦੱਸਿਆ ਕਿ ਪਿਛਲੇ ਸਾਲ 9 ਨਵੰਬਰ ਨੂੰ ਉਨ੍ਹਾਂ ਦੇ ਪਰਿਵਾਰ ਖ਼ਿਲਾਫ਼ ਗੁਰਮੀਤ ਸਿੰਘ ਵਾਸੀ ਪਿੰਡ ਸਿੱਧਵਾਂ ਖੁਰਦ (ਥਾਣਾ ਸਦਰ) ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਸੀ। ਇਸ ਕੇਸ ਮਗਰੋਂ ਉਨ੍ਹਾਂ ਕੋਲ ਕੱਪੜੇ ਸਿਲਾਈ ਕਰਵਾਉਣ ਲਈ ਆਉਂਦੀਆਂ ਜਸਪ੍ਰੀਤ ਕੌਰ ਵਾਸੀ ਐਵਨ ਅਮਰੋਜ ਵਾਸੀ ਗਾਲਿਬ ਕਲਾਂ ਤੇ ਹਰਵਿੰਦਰ ਕੌਰ ਵਾਸੀ ਕੋਠੇ ਸ਼ੇਰਜੰਗ ਨੇ ਉਨ੍ਹਾਂ ਦੇ ਪੁੱਤਰ ਦਾ ਨਾਂ ਕੇਸ ਵਿੱਚੋਂ ਕਢਵਾਉਣ ਲਈ ਪੁਲੀਸ ਦੇ ਉੱਚ ਅਧਿਕਾਰੀਆਂ ਨਾਲ ਸਬੰਧ ਹੋਣ ਦਾ ਝਾਂਸਾ ਦੇ ਕੇ 15 ਲੱਖ ਰੁਪਏ ਠੱਗ ਲਏ।

Advertisement

Advertisement