ਵਿਦੇਸ਼ ਭੇਜਣ ਦੇ ਨਾਂ ’ਤੇ 15 ਲੱਖ ਰੁਪਏ ਠੱਗੇ
06:51 AM Sep 06, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਸਤੰਬਰ
ਥਾਣਾ ਸੈਕਟਰ-34 ਦੀ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਧੋਖਾਧੜੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਕੇਸ ਦਰਜ ਕੀਤਾ ਹੈ। ਇਹ ਕੇਸ ਅਮਰਜੀਤ ਸਿੰਘ ਵਾਸੀ ਗੁਰਦਾਸਪੁਰ ਦੀ ਸ਼ਿਕਾਇਤ ’ਤੇ ਮਨਵੀਰ ਸਿੰਘ, ਮਨਕੀਰਤ ਸਿੰਘ, ਅਭਿਸ਼ੇਕ ਤੇ ਹੋਰਨਾਂ ਵਿਰੁੱਧ ਦਰਜ ਕੀਤਾ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਮੁਲਜ਼ਮਾਂ ਨੇ ਉਸ ਨੂੰ ਵਿਦੇਸ਼ ਭੇਜਣ ਦੇ ਨਾਮ ’ਤੇ 15 ਲੱਖ ਰੁਪਏ ਲਏ ਸਨ, ਪਰ ਨਾਂ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਰੁਪਏ ਵਾਪਸ ਕੀਤੇ ਸਨ। ਥਾਣਾ ਸੈਕਟਰ-34 ਦੀ ਪੁਲੀਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
Advertisement
Advertisement