ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਸੂਰ ਬਰਾਂਚ ਨਹਿਰ ਵਿੱਚ ਪਾੜ ਕਾਰਨ 150 ਘਰ ਪਾਣੀ ’ਚ ਘਿਰੇ

07:07 AM Jun 27, 2024 IST
ਪਿੰਡ ਲੌਹੁਕਾ ਨੇੜੇ ਖੇਤਾਂ ਵਿੱਚ ਭਰਿਆ ਹੋਇਆ ਨਹਿਰੀ ਪਾਣੀ।

ਗੁਰਬਖਸ਼ਪੁਰੀ
ਤਰਨ ਤਾਰਨ, 26 ਜੂਨ
ਕਸੂਰ ਬਰਾਂਚ ਲੋਅਰ (ਕੇਬੀਐੱਲ) ਨਹਿਰ ਵਿੱਚ ਪਿੰਡ ਲੌਹੁਕਾ ਨੇੜੇ ਕੱਲ੍ਹ ਪਏ ਪਾੜ ਕਾਰਨ 500 ਏਕੜ ਰਕਬੇ ਵਿੱਚ ਪਾਣੀ ਭਰਨ ਮਗਰੋਂ ਖੇਤਾਂ ’ਚ ਰਹਿੰਦੇ 150 ਦੇ ਕਰੀਬ ਕਿਸਾਨ ਪਰਿਵਾਰਾਂ ਦਾ ਨੇੜਲੇ ਖੇਤਰ ਨਾਲੋਂ ਸੰਪਰਕ ਟੁੱਟ ਗਿਆ ਹੈ। ਕਿਸਾਨਾਂ ਦੇ ਘਰ ਚਾਰ ਚਾਰ ਫੁੱਟ ਪਾਣੀ ਵਿੱਚ ਘਿਰਨ ਕਾਰਨ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਰੋਸ ਵਜੋਂ ਕਿਸਾਨਾਂ ਨੇ ਅੱਜ ਤਰਨ ਤਾਰਨ-ਪੱਟੀ ਸੜਕ ’ਤੇ 66 ਕੇਵੀ ਬਿਜਲੀ ਘਰ ਅੱਗੇ ਧਰਨਾ ਦਿੱਤਾ|
ਇਸ ਦੌਰਾਨ ਪੱਟੀ ਤੋਂ ਨਾਇਬ ਤਹਿਸੀਲਦਾਰ ਨੇ ਆ ਕੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ| ਪਿੰਡ ਅੰਦਰ ਪਾਣੀ ਨਾਲ ਘਿਰੇ ਚਰਨਜੀਤ ਸਿੰਘ, ਭਗਵੰਤ ਸਿੰਘ, ਗੁਰਪ੍ਰੀਤ ਸਿੰਘ, ਸਵਰਨ ਸਿੰਘ, ਗੁਰਮੇਜ ਸਿੰਘ, ਸਤਨਾਮ ਸਿੰਘ, ਦਲਬੀਰ ਸਿੰਘ, ਕੁਲਦੀਪ ਸਿੰਘ ਆਦਿ ਕਿਸਾਨਾਂ ਨੇ ਅਧਿਕਾਰੀ ਨੂੰ ਦੱਸਿਆ ਕਿ ਉਨ੍ਹਾਂ ਦੇ ਘਰਾਂ ਦੇ ਆਲੇ ਦੁਆਲੇ ਚਾਰ ਫੁੱਟ ਤੱਕ ਪਾਣੀ ਖੜ੍ਹਾ ਹੋ ਗਿਆ ਹੈ| ਜਿਸ ਕਰਕੇ ਉਨ੍ਹਾਂ ਦਾ ਸੰਪਰਕ ਨਾਲ ਦੇ ਖੇਤਰਾਂ ਨਾਲੋਂ ਟੁੱਟ ਚੁੱਕਾ ਹੈ| ਉਨ੍ਹਾਂ ਕਿਹਾ ਕਿ ਜਿੱਥੇ ਚਾਰ ਦੀ ਫਸਲ ਡੁੱਬ ਗਈ ਹੈ, ਉਥੇ ਹੀ ਉਨ੍ਹਾਂ ਵਲੋਂ ਸੰਭਾਲ ਕੇ ਰੱਖਿਆ ਸੁੱਕਾ ਚਾਰਾ ਵੀ ਖਰਾਬ ਹੋ ਗਿਆ|
ਇਸ ਤੋਂ ਇਲਾਵਾ ਉਨ੍ਹਾਂ ਨੂੰ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ| ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਨੇ ਕਿਸਾਨਾਂ ਅਤੇ ਉਨ੍ਹਾਂ ਦੇ ਪਸ਼ੂਆਂ ਲਈ ਦਵਾਈਆਂ ਅਤੇ ਸੁੱਕਾ ਚਾਰਾ ਨਾ ਪਹੁੰਚਾਉਣ ਲਈ ਪ੍ਰਸ਼ਾਸਨ ਦੀ ਨਿਖੇਧੀ ਕੀਤੀ ਹੈ| ਸਿੰਜਾਈ ਵਿਭਾਗ ਦੇ ਨਿਗਰਾਨ ਇੰਜਨੀਅਰ ਕੁਲਵਿੰਦਰ ਸਿੰਘ ਨੇ ਕਿਹਾ ਕਿ ਨਹਿਰੀ ਪਾਣੀ ਨੂੰ ਰੋਕ ਲਿਆ ਤੇ ਪਾੜ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ ਹੈ।

Advertisement

ਮੈਡੀਕਲ ਸੇਵਾਵਾਂ ਲਈ ਨਿਰਦੇਸ਼ ਜਾਰੀ: ਐੱਸਡੀਐੱਮ

ਪੱਟੀ ਦੇ ਐੱਸਡੀਐੱਮ-ਕਮ-ਜ਼ਿਲ੍ਹਾ ਮਾਲ ਅਧਿਕਾਰੀ ਨਵਕੀਤਰ ਸਿੰਘ ਨੇ ਕਿਹਾ ਕਿ ਉਹ ਪਾਣੀ ਅੰਦਰ ਘਿਰੇ ਲੋਕਾਂ ਅਤੇ ਉਨ੍ਹਾਂ ਦੇ ਪਸ਼ੂਆਂ ਲਈ ਮੈਡੀਕਲ ਸੇਵਾਵਾਂ ਪਹੁੰਚਾਉਣ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਕਰ ਰਹੇ ਹਨ| ਉਨ੍ਹਾਂ ਪਾਣੀ ਅੰਦਰੇ ਘਿਰੇ ਪਰਿਵਾਰਾਂ ਦੀ ਜਾਣਕਾਰੀ ਹੋਣ ਤੋਂ ਇਨਕਾਰ ਕੀਤਾ।

Advertisement
Advertisement
Advertisement