ਕੈਂਪ ਦੌਰਾਨ 150 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ
07:27 AM Jan 06, 2025 IST
ਪਠਾਨਕੋਟ: ਇਥੇ ਵਾਰੀਅਰਜ਼ ਸੋਸ਼ਲ ਵੈੱਲਫੇਅਰ ਕਲੱਬ ਵੱਲੋਂ ਪ੍ਰਧਾਨ ਸੁਸ਼ੀਲ ਮਹਿੰਦਰੂ ਦੀ ਅਗਵਾਈ ਵਿੱਚ ਅੱਜ ਇੱਥੇ ਨਟਰਾਜ ਕਲਾ ਮੰਦਰ ਵਿੱਚ ਅੱਖਾਂ ਦਾ ਮੁਫਤ ਚੈਕਅੱਪ ਕੈਂਪ ਲਗਾਇਆ ਗਿਆ, ਜਿਸ ਵਿੱਚ ਅੱਖਾਂ ਦੇ ਮਸ਼ਹੂਰ ਸਰਜਨ ਡਾ. ਰਮੇਸ਼ ਡੋਗਰਾ ਤੇ ਉਨ੍ਹਾਂ ਦੀ ਟੀਮ ਨੇ ਮਰੀਜ਼ਾਂ ਦੀਆਂ ਅੱਖਾਂ ਦਾ ਚੈਕਅੱਪ ਕੀਤਾ ਅਤੇ ਉਨ੍ਹਾਂ ਨੂੰ ਮੁਫਤ ਦਵਾਈਆਂ ਦਿੱਤੀਆਂ। ਇਹ ਕੈਂਪ ਨਟਰਾਜ ਕਲਾ ਮੰਦਰ ਦੀ ਪ੍ਰਬੰਧਕੀ ਕਮੇਟੀ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਨਗਰ ਨਿਗਮ ਦੇ ਮੇਅਰ ਪੰਨਾ ਲਾਲ ਭਾਟੀਆ ਨੇ ਕੀਤਾ ਅਤੇ ਉਨ੍ਹਾਂ ਨਾਲ ਨਟਰਾਜ ਕਲਾ ਮੰਦਰ ਦੇ ਪ੍ਰਧਾਨ ਪ੍ਰਦੀਪ ਭਾਰਦਵਾਜ ਵੀ ਸ਼ਾਮਲ ਹੋਏ। ਕੁੱਲ 150 ਮਰੀਜ਼ਾਂ ਦਾ ਚੈਕਅੱਪ ਕੀਤਾ ਗਿਆ ਤੇ ਉਨ੍ਹਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਗਈਆਂ। ਡਾ: ਰਮੇਸ਼ ਡੋਗਰਾ ਅਨੁਸਾਰ ਇਸ ਕੈਂਪ ਵਿੱਚ ਐਸੇ 15 ਮਰੀਜ਼ਾਂ ਦੀ ਸ਼ਨਾਖਤ ਕੀਤੀ ਗਈ, ਜਿੰਨ੍ਹਾਂ ਦੀਆਂ ਅੱਖਾਂ ਦੇ ਅਪਰੇਸ਼ਨ ਕੀਤੇ ਜਾਣੇ ਹਨ ਅਤੇ ਜਲਦੀ ਹੀ ਉਨ੍ਹਾਂ ਦੇ ਅਪਰੇਸ਼ਨ ਕੀਤੇ ਜਾਣਗੇ। -ਪੱਤਰ ਪ੍ਰੇਰਕ
Advertisement
Advertisement