ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਿਮਾਚਲ ’ਚ ਭਾਰੀ ਮੀਂਹ ਕਾਰਨ 150 ਸੜਕਾਂ ਬੰਦ

06:59 AM Jul 07, 2024 IST
ਮੋਹਲੇਧਾਰ ਮੀਂਹ ਮਗਰੋਂ ਬਦਰੀਨਾਥ ਮੰਦਰ ਨੇੜੇ ਅਲਕਨੰਦਾ ਦਰਿਆ ’ਚ ਵਧਿਆ ਪਾਣੀ ਦਾ ਪੱਧਰ। -ਫੋਟੋ: ਪੀਟੀਆਈ

ਸ਼ਿਮਲਾ

Advertisement

ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਕਾਰਨ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਕਾਂਗੜਾ ਦੇ ਧਰਮਸ਼ਾਲਾ ਅਤੇ ਪਾਲਮਪੁਰ ਵਿੱਚ ਮੀਂਹ ਦਾ ਪੱਧਰ 200 ਐੱਮਐੱਮ ਦੇ ਅੰਕੜੇ ਨੂੰ ਪਾਰ ਕਰ ਗਿਆ। ਐਮਰਜੈਂਸੀ ਅਪਰੇਸ਼ਨ ਕੇਂਦਰ ਅਨੁਸਾਰ ਮੰਡੀ ਵਿੱਚ 111, ਸਿਰਮੌਰ ਵਿੱਚ 13, ਸ਼ਿਮਲਾ ਵਿੱਚ ਨੌਂ, ਚੰਬਾ ਅਤੇ ਕੁੱਲੂ ਵਿੱਚ ਅੱਠ-ਅੱਠ ਅਤੇ ਕਾਂਗੜਾ ਜ਼ਿਲ੍ਹੇ ਵਿੱਚ ਇੱਕ ਸਣੇ 150 ਸੜਕਾਂ ’ਤੇ ਆਵਾਜਾਈ ਬੰਦ ਹੋ ਗਈ ਹੈ। ਕੇਂਦਰ ਨੇ ਦੱਸਿਆ ਕਿ ਸੂਬੇ ਵਿੱਚ 334 ਟਰਾਂਸਫਾਰਮਰ ਅਤੇ 55 ਜਲ ਸਪਲਾਈ ਸਕੀਮਾਂ ਪ੍ਰਭਾਵਿਤ ਹੋਈਆਂ ਹਨ। ਧਰਮਸ਼ਾਲਾ ਵਿੱਚ ਸਭ ਤੋਂ ਵੱਧ 214.6 ਐੱਮਐੱਮ ਅਤੇ ਪਾਲਮਪੁਰ ਵਿੱਚ 212.4 ਐੱਮਐੱਮ ਮੀਂਹ ਦਰਜ ਕੀਤਾ ਗਿਆ। ਸ਼ਿਮਲਾ ਮੌਸਮ ਵਿਭਾਗ ਨੇ ‘ਯੈਲੋ’ ਅਲਰਟ ਜਾਰੀ ਕਰਦਿਆਂ 12 ਜੁਲਾਈ ਤੱਕ ਵੱਖ-ਵੱਖ ਥਾਵਾਂ ’ਤੇ ਭਾਰੀ ਮੀਂਹ ਅਤੇ ਬਿਜਲੀ ਚਮਕਣ ਦੀ ਚਿਤਾਵਨੀ ਦਿੱਤੀ ਹੈ। ਸੂਬੇ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਲਾਹੌਲ ਅਤੇ ਸਪਿਤੀ ਵਿੱਚ ਸ਼ੁੱਕਰਵਾਰ ਰਾਤ ਨੂੰ ਸਭ ਤੋਂ ਘੱਟ ਤਾਪਮਾਨ 6.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। -ਪੀਟੀਆਈ

Advertisement
Advertisement
Advertisement