For the best experience, open
https://m.punjabitribuneonline.com
on your mobile browser.
Advertisement

ਕੈਂਪ ਦੌਰਾਨ 151 ਵਾਲੰਟੀਅਰਾਂ ਵੱਲੋਂ ਖੂਨਦਾਨ

07:48 AM Feb 23, 2024 IST
ਕੈਂਪ ਦੌਰਾਨ 151 ਵਾਲੰਟੀਅਰਾਂ ਵੱਲੋਂ ਖੂਨਦਾਨ
ਖੂਨਦਾਨੀਆਂ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਵਾਈਸ ਚਾਂਸਲਰ ਪ੍ਰੋ. ਅਰਵਿੰਦ। -ਫੋਟੋ: ਭੰਗੂ
Advertisement

ਖੇਤਰੀ ਪ੍ਰਤੀਨਿਧ
ਪਟਿਆਲਾ, 22 ਫਰਵਰੀ
ਪੰਜਾਬੀ ਯੂਨੀਵਰਸਿਟੀ ਦੇ ਐੱਨ.ਐੱਸ.ਐੱਸ. ਵਿਭਾਗ ਵੱਲੋਂ ਪ੍ਰੋ. ਮਮਤਾ ਸ਼ਰਮਾ ਦੀ ਅਗਵਾਈ ਹੇਠ ਲਗਾਏ ਜਾ ਰਹੇ ਸੱਤ ਰੋਜ਼ਾ ਕੈਂਪ ਦੌਰਾਨ ਅੱਜ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਬਲੱਡ ਬੈਂਕ ਤੋਂ ਸੁਖਵਿੰਦਰ ਸਿੰਘ ਦੀ ਅਗਵਾਈ ਹੇਠਲੀ ਟੀਮ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਵਾਇਆ ਗਿਆ। ਇਸ ਦੌਰਾਨ 151 ਵਾਲੰਟੀਆਂ ਵੱਲੋਂ ਖੂਨਦਾਨ ਕੀਤਾ ਗਿਆ ਜਿਸ ਦੌਰਾਨ ਖੂਨਦਾਨੀਆਂ ਨੂੰ ਸਨਮਾਨਤ ਕਰਦਿਆਂ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਵਾਲੰਟੀਅਰਾਂ ਦੀ ਸ਼ਲਾਘਾ ਕੀਤੀ ਅਤੇ ਹੋਰਨਾ ਨੌਜਵਾਨਾਂ ਨੂੰ ਵੀ ਖੂਨਦਾਨ ਕਰਨ ਲਈ ਅੱਗੇ ਆਉਣ ਲਈ ਪ੍ਰੇਰਿਆ।
ਐੱਨ.ਐੱਸ.ਐੱਸ. ਕੋਆਰਡੀਨੇਟਰ ਪ੍ਰੋ. ਮਮਤਾ ਸ਼ਰਮਾ ਨੇ ਦੱਸਿਆ ਕਿ ਇਹ ਖੂਨਦਾਨ ਕੈਂਪ ਡੇਂਗੂ ਦੇ ਮਰੀਜ਼ਾਂ ਦੀ ਵਧਦੀ ਗਿਣਤੀ ਅਤੇ ਖੂਨ ਦੀ ਵੱਧਦੀ ਮੰਗ ਨੂੰ ਮੁੱਖ ਰੱਖਦਿਆਂ ਲਗਾਇਆ ਗਿਆ। ਕੈਂਪ ’ਚ 210 ਵਾਲੰਟੀਅਰਾਂ ਅਤੇ ਕਰਮਚਾਰੀਆਂ ਵੱਲੋ ਰਜਿਸਟਰੇਸ਼ਨ ਕਰਵਾਈ ਗਈ ਸੀ ਜਿਸ ਵਿੱਚੋਂ 151 ਵਿਅਕਤੀਆਂ ਵੱਲੋਂ ਖੂਨਦਾਨ ਕੀਤਾ ਗਿਆ ਹੈ। ਕੈਂਪ ਦੇ ਆਯੋਜਨ ਵਿੱਚ ਪ੍ਰੋਗਰਾਮ ਅਫ਼ਸਰ ਡਾ. ਲਖਵੀਰ ਸਿੰਘ, ਡਾ. ਸੰਦੀਪ ਸਿੰਘ, ਡਾ. ਸਿਮਰਨਜੀਤ ਸਿੰਘ, ਡਾ. ਅਭਿਨਵ ਭੰਡਾਰੀ ਅਤੇ 75 ਵਾਲੰਟੀਅਰਾਂ ਨੇ ਭਾਗ ਲਿਆ। ਪ੍ਰੋ. ਮਮਤਾ ਸ਼ਰਮਾ ਨੇ ਬਲੱਡ ਬੈਂਕ ਤੋਂ ਆਏ ਸੁਖਵਿੰਦਰ ਸਿੰਘ ਤੇ ਟੀਮ ਦੀ ਵੀ ਸ਼ਲਾਘਾ ਕੀਤੀ।

Advertisement

Advertisement
Author Image

Advertisement
Advertisement
×