ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਫ਼ਸਰਾਂ ’ਤੇ ਹਮਲਾ ਕਰਨ ਵਾਲੇ 16 ਮੁਲਜ਼ਮਾਂ ਦੀ ਸ਼ਨਾਖਤ ਹੋਈ

06:53 AM May 30, 2024 IST

ਪੱਤਰ ਪ੍ਰੇਰਕ
ਸ਼ਾਹਕੋਟ, 29 ਮਈ
ਪਿੰਡ ਚੱਕ ਬਾਹਮਣੀਆਂ ਦੇ ਨਜ਼ਦੀਕ ਮਾਈਨਿੰਗ ਅਫ਼ਸਰਾਂ ’ਤੇ ਜਾਨਲੇਵਾ ਹਮਲਾ ਕਰਨ ਵਾਲੇ ਕਰੀਬ 30 ਵਿਅਕਤੀਆਂ ਵਿੱਚੋਂ 16 ਦੀ ਪੁਲੀਸ ਨੇ ਸ਼ਨਾਖਤ ਕਰ ਲਈ ਹੈ। ਘਟਨਾ ਦੇ ਚਾਰ ਦਿਨ ਬੀਤ ਜਾਣ ਤੋਂ ਬਾਅਦ ਵੀ ਪੁਲੀਸ ਕਿਸੇ ਮੁਲਜ਼ਮ ਨੂੰ ਗ੍ਰਿਫਤਾਰ ਨਹੀਂ ਕਰ ਸਕੀ। ਜ਼ਿਕਰਯੋਗ ਹੈ ਕਿ ਐਤਵਾਰ ਜ਼ਿਲ੍ਹਾ ਫ਼ਰੀਦਕੋਟ ਦੇ ਮਾਈਨਿੰਗ ਅਫ਼ਸਰਾਂ ਉੱਪਰ ਰੇਤ ਮਾਫ਼ੀਆ ਨੇ ਉਸ ਸਮੇਂ ਹਮਲਾ ਕਰ ਦਿੱਤਾ ਸੀ ਜਦੋਂ ਉਨ੍ਹਾਂ ਚੱਕ ਬਾਹਮਣੀਆਂ ਦੇ ਨਜ਼ਦੀਕ ਦਰਿਆ ਸਤਲੁਜ ਵਿੱਚੋਂ ਹੋ ਰਹੀ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਛਾਪਾ ਮਾਰਿਆ ਸੀ। ਐੱਸਐੱਚਓ ਸ਼ਾਹਕੋਟ ਭੂਸ਼ਣ ਸੇਖੜੀ ਨੇ ਦੱਸਿਆ ਕਿ ਜਾਂਚ ਉਪਰੰਤ ਘਟਨਾ ਵਿੱਚ ਸ਼ਾਮਲ 16 ਵਿਅਕਤੀਆਂ ਦੀ ਸ਼ਨਾਖਤ ਕਰ ਲਈ ਗਈ ਹੈ, ਜਿਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਪੁਲੀਸ ਦੀਆਂ ਟੀਮਾਂ ਛਾਪਾ ਮਾਰ ਰਹੀਆਂ ਹਨ।

Advertisement

Advertisement