ਨਸ਼ੀਲੇ ਪਦਾਰਥਾਂ ਸਮੇਤ 16 ਕਾਬੂ
09:06 AM Dec 29, 2024 IST
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 28 ਦਸੰਬਰ
ਸੰਗਰੂਰ ਜ਼ਿਲ੍ਹਾ ਪੁਲੀਸ ਵਲੋਂ ਨਸ਼ਿਆਂ ’ਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਵਿਸ਼ੇਸ ਮੁਹਿੰਮ ਤਹਿਤ 12 ਕੇਸ ਦਰਜ ਕਰਕੇ 16 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ ਕੋਲੋਂ 102 ਗ੍ਰਾਮ ਹੈਰੋਇਨ, 3 ਕਿਲੋ ਭੁੱਕੀ, 500 ਗ੍ਰਾਮ ਗਾਂਜਾ, 1400 ਨਸ਼ੀਲੀਆਂ ਗੋਲੀਆਂ, 2 ਪਿਸਤੌਲ ਸਮੇਤ 10 ਕਾਰਤੂਸ, ਕਰੀਬ 30 ਲਿਟਰ ਸ਼ਰਾਬ ਠੇਕਾ ਦੇਸੀ ਬਰਾਮਦ ਕੀਤੀ ਗਈ। ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਨਸ਼ਿਆਂ ਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿਸ਼ੇਸ਼ ਮੁਹਿਮ ਤਹਿਤ 21 ਦਸੰਬਰ ਤੋਂ 27 ਦਸੰਬਰ ਤੱਕ ਨਸ਼ਿਆਂ ਦੇ 9 ਕੇਸ ਦਰਜ ਕਰਕੇ 12 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਕੋਲੋਂ 102 ਗ੍ਰਾਮ ਹੈਰੋਇਨ, 3 ਕਿਲੋ ਭੁੱਕੀ, 500 ਗ੍ਰਾਮ ਗਾਂਜਾ, 1400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਤੋਂ ਇਲਾਵਾ ਸ਼ਰਾਬ ਦਾ ਨਾਜਾਇਜ਼ ਧੰਦਾ ਕਰਨ ਵਾਲਿਆਂ ਖ਼ਿਲਾਫ਼ 2 ਕੇਸ ਦਰਜ ਕਰਕੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
Advertisement
Advertisement