ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਦੇਸ਼ ਭੇਜਣ ਦੇ ਨਾਂ ’ਤੇ 16 ਲੱਖ ਦੀ ਠੱਗੀ ਮਾਰੀ

10:16 AM May 28, 2024 IST

ਪੱਤਰ ਪ੍ਰੇਰਕ
ਤਰਨ ਤਾਰਨ, 27 ਮਈ
ਪਿੰਡ ਸ਼ੇਰੋਂ ਦੀ ਇੱਕ ਵਾਸੀ ਸਤਵੰਤ ਸਿੰਘ ਨਾਲ ਉਸਦੇ ਦੋ ਰਿਸ਼ਤੇਦਾਰਾਂ ਨੂੰ ਆਸਟਰੇਲੀਆ ਭੇਜਣ ਦੇ ਨਾਂ ਤੇ ਦੋ ਜਣਿਆਂ ਨੇ 16.10 ਲੱਖ ਰੁਪਏ ਦੀ ਠੱਗੀ ਮਾਰੀ ਹੈ| ਪੀੜਤ ਸਤਵੰਤ ਸਿੰਘ ਨੇ ਇਸ ਸਬੰਧੀ ਜ਼ਿਲ੍ਹਾ ਪੁਲੀਸ ਅਧਿਕਾਰੀਆਂ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਜਿਸ ਦੀ ਜਾਂਚ ਦੇ ਆਧਾਰ ’ਤੇ ਪੁਲੀਸ ਨੇ ਜ਼ੀਰਾ, (ਫ਼ਿਰੋਜ਼ਪੁਰ) ਦੀ ਪਰਮਜੀਤ ਕੌਰ ਅਤੇ ਉਸਦੇ ਸਹਿਯੋਗੀ ਮੁਹੰਮਦ ਮਹੀਬ ਵਾਸੀ ਬੰਗਲੌਰ (ਕਰਨਾਟਕਾ) ਖਿਲਾਫ਼ ਆਈਪੀਸੀ ਦੀ ਧਾਰਾ 420 ਅਤੇ 120-ਬੀ ਅਧੀਨ ਕੇਸ ਦਰਜ ਕੀਤਾ ਹੈ| ਪੀੜਤ ਸਤਵੰਤ ਸਿੰਘ ਨੇ ਦੋਸ਼ ਲਾਇਆ ਕਿ ਮੁਲਜ਼ਮਾਂ ਨੇ ਉਸ ਦੇ ਲੜਕੇ ਅਤੇ ਭਾਣਜੇ ਨੂੰ ਦੋ ਸਾਲ ਪਹਿਲਾਂ ਆਸਟਰੇਲੀਆ ਭੇਜਣ ਲਈ ਇਹ ਰਕਮ ਲਈ ਸੀ, ਪਰ ਉਹ ਅੱਜ ਤੱਕ ਨਾ ਤਾਂ ਉਨ੍ਹਾਂ ਨੂੰ ਵਿਦੇਸ਼ ਭੇਜ ਸਕੇ ਅਤੇ ਨਾ ਹੀ ਉਨ੍ਹਾਂ ਦੇ ਪੈਸੇ ਵਾਪਸ ਕਰ ਰਹੇ ਹਨ|

Advertisement

Advertisement
Advertisement