ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੈਨੇਡਾ ਭੇਜਣ ਦੇ ਨਾਂ ’ਤੇ 16 ਲੱਖ ਦੀ ਠੱਗੀ

08:19 AM Jun 12, 2024 IST

ਨਿੱਜੀ ਪੱਤਰ ਪ੍ਰੇਰਕ
ਖੰਨਾ, 11 ਜੂਨ
ਕੈਨੇਡਾ ਭੇਜਣ ਦੇ ਨਾਂ ’ਤੇ 16 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਖੰਨਾ ਪੁਲੀਸ ਨੇ ਤਿੰਨ ਜਣਿਆਂ ਖ਼ਿਲਾਫ਼ ਧੋਖਾਧੜੀ ਤੇ ਇਮੀਗ੍ਰੇਸ਼ਨ ਐਕਟ ਤਹਿਤ ਮਾਮਲਾ ਦਰਜ ਕੀਤਾ। ਮੁਲਾਜ਼ਮਾਂ ਦੀ ਪਛਾਣ ਤਰੁਨਪ੍ਰੀਤ ਕੌਰ, ਅਮਿਤ ਅਰੋੜਾ ਵਾਸੀ ਬਲਾਚੌਰ ਅਤੇ ਵਿਕਾਸ ਸ਼ਰਮਾ ਵਾਸੀ ਚੰਡੀਗੜ੍ਹ ਵਜੋਂ ਹੋਈ। ਸ਼ਿਕਾਇਤਕਰਤਾ ਜਸ਼ਨਪ੍ਰੀਤ ਕੌਰ ਵਾਸੀ ਰਤਨਹੇੜੀ ਨੇ ਦੱਸਿਆ ਕਿ ਉਹ ਕਰੀਬ ਦੋ ਸਾਲ ਪਹਿਲਾਂ ਤਰੁਨਪ੍ਰੀਤ ਕੌਰ ਨੂੰ ਉਨ੍ਹਾਂ ਦੀ ਇਮੀਗ੍ਰੇਸ਼ਨ ਸਲਿਊਸ਼ਨ ਕੰਪਨੀ ਦੇ ਚੰਡੀਗੜ੍ਹ ਦਫ਼ਤਰ ਮਿਲੀ ਸੀ ਅਤੇ ਕੈਨੇਡਾ ਜਾਣ ਲਈ ਗੱਲਬਾਤ ਕੀਤੀ। ਇਸ ਤਹਿਤ ਉਸ ਤੋਂ 14 ਅਕਤੂਬਰ 2021 ਤੋਂ ਲੈ ਕੇ ਵੱਖ ਵੱਖ ਸਮੇਂ ਕੰਪਨੀ ਨੇ 16 ਲੱਖ 4 ਹਜ਼ਾਰ 500 ਰੁਪਏ ਦੀ ਰਕਮ ਵਸੂਲ ਕੀਤੀ। ਉਹ ਕਈ ਵਾਰ ਕੰਪਨੀ ਦੇ ਦਫ਼ਤਰ ਵੀ ਗਏ। ਇਕ ਵਾਰ ਉਸ ਦੇ ਪਿਤਾ ਨੂੰ ਆਫ਼ਰ ਲੈਟਰ ਦਿੱਤਾ ਗਿਆ ਪਰ ਅਜੇ ਤੱਕ ਵੀਜ਼ਾ ਨਹੀਂ ਦਿੱਤਾ ਗਿਆ। ਇਸ ਮਗਰੋਂ 21 ਸਤੰਬਰ 2023 ਨੂੰ ਤਰੁਨਪ੍ਰੀਤ ਕੌਰ ਵੱਲੋਂ ਉਨ੍ਹਾਂ ਨੂੰ ਤਿੰਨ ਚੈੱਕ ਦਿੱਤੇ ਗਏ, ਜੋ ਬਾਊਂਸ ਹੋ ਗਏ।

Advertisement

Advertisement