ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਕੂਲ ਸਿੱਖਿਆ ਦੇ ਵਿਕਾਸ ਲਈ ਖਰਚੇ ਜਾਣਗੇ 1600 ਕਰੋੜ: ਬੈਂਸ

08:41 AM Sep 16, 2023 IST
featuredImage featuredImage
ਸਮਾਗਮ ’ਚ ਸ਼ਾਮਲ ਹੋਏ ਸਿੱਖਿਆ ਮੰਤਰੀ ਹਰਜੋਤ ਬੈਂਸ। ਫੋਟੋ: ਭੰਗੂ

ਖੇਤਰੀ ਪ੍ਰਤੀਨਿਧ
ਪਟਿਆਲਾ, 15 ਸਤੰਬਰ
‘ਆਪ’ ਸਰਕਾਰ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਲਿਆਉਣ ਲਈ ਯਤਨਸ਼ੀਲ ਹੈ। ਇਸ ਕੜੀ ਵਜੋਂ ਹੀ ਸਕੂਲ ਸਿੱਖਿਆ ਦੇ ਵਿਕਾਸ ਲਈ ਸਰਕਾਰ ਵੱਲੋਂ 1600 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਹ ਗੱਲ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪਟਿਆਲਾ ਵਿਖੇ ਇੱਕ ਨਿਜੀ ਚੈਨਲ ਵੱਲੋਂ ਕਰਵਾਈ ਸਿੱਖਿਆ ਦੇ ਖੇਤਰ ਨਾਲ ਸਬੰਧਤ ਕਨਕਲੇਵ ਵਿੱਚ ਸ਼ਿਰਕਤ ਕਰਦਿਆਂ ਕਹੀ। ਇਸ ਮੌਕੇ ਸਿੱਖਿਆ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਵੱਲ ਵਿਸ਼ੇਸ਼ ਤੌਰ ’ਤੇ ਧਿਆਨ ਦਿੱਤਾ ਜਾ ਰਿਹਾ ਹੈ ਜਿਸ ਤਹਿਤ ਸੱਤ ਹਜ਼ਾਰ ਤੋਂ ਵੱਧ ਸਕੂਲਾਂ ਦੀ ਚਾਰਦੀਵਾਰੀ ਕਰਨ ਲਈ 358 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਬੈਂਚਾਂ ਤੇ ਹੋਰ ਫਰਨੀਚਰ ਉਤੇ 25 ਕਰੋੜ ਰੁਪਏ ਅਤੇ ਵਾਸ਼ਰੂਮਾਂ ਉਤੇ 60 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ 10,000 ਨਵੇਂ ਕਲਾਸ ਰੂਮ ਬਣਾਉਣ ਲਈ 800 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਜਿਨ੍ਹਾਂ ਦਾ ਕੰਮ ਚੱਲ ਰਿਹਾ ਹੈ। ਇਸ ਤੋਂ ਇਲਾਵਾ ਹਰੇਕ ਸਕੂਲ ਨੂੰ ਕੈਂਪਸ ਮੈਨੇਜਰ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਹਰੇਕ ਸਰਕਾਰੀ ਸੈਕੰਡਰੀ ਸਕੂਲ ਨੂੰ ਦੋ-ਦੋ ਸੁਰੱਖਿਆ ਗਾਰਡ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਛੇ ਮਹੀਨਿਆਂ ਦੇ ਅੰਦਰ ਸੂਬੇ ਦੇ ਸਾਰੇ ਸਕੂਲ ਇੰਟਰਨੈੱਟ ਦੀਆਂ ਸਹੂਲਤਾਂ ਨਾਲ ਲੈਸ ਹੋਣਗੇ। ਬੈਂਸ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਕਰਨਾ ਮਾਨ ਸਰਕਾਰ ਦੀ ਪਹਿਲੀ ਤਰਜ਼ੀਹ ਰਿਹਾ ਹੈ, ਜਿਸ ’ਤੇ ਸਰਕਾਰ ਬਣਦੇ ਸਾਰ ਹੀ ਕੰਮ ਸ਼ੁਰੂ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੀ ਸਿੱਖਿਆ ਨੀਤੀ ਲੈ ਕੇ ਆਵੇਗੀ। ਇਸ ਮੌਕੇ ਸਿੱਖਿਆ ਦੇ ਖੇਤਰ ਵਿੱਚ ਬਿਹਤਰੀਨ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ।

Advertisement

Advertisement