ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਵਿੱਚ ਨਸ਼ਿਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ 17 ਦੋਸ਼ੀ ਕਰਾਰ

02:25 PM Jul 30, 2024 IST

ਚੰਡੀਗੜ੍ਹ, 30 ਜੁਲਾਈ
ਮੁਹਾਲੀ ਦੀ ਵਿਸ਼ੇਸ਼ ਪੀਐੱਮਐੱਲਏ ਅਦਾਲਤ ਨੇ ਨਸ਼ਾ ਤਸਕਰੀ ਨਾਲ ਜੁੜੇ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿੱਚ ਅੱਜ ‘ਮੁੱਖ ਸਰਗਨਾ’ ਜਗਦੀਸ਼ ਸਿੰਘ ਉਰਫ਼ ਭੋਲਾ ਸਮੇਤ 17 ਮੁਲਜ਼ਮਾਂ ਨੂੰ ਦੋਸ਼ੀ ਠਹਿਰਾਇਆ ਹੈ। ਇੱਕ ਅਧਿਕਾਰਿਤ ਸੂਤਰ ਨੇ ਇਹ ਜਾਣਕਾਰੀ ਦਿੱਤੀ ਹੈ। ਪਹਿਲਵਾਨ ਤੋਂ ਪੁਲੀਸ ਮੁਲਾਜ਼ਮ ਤੇ ਫਿਰ ਨਸ਼ਾ ਤਸਕਰ ਬਣੇ ਭੋਲਾ ਅਤੇ ਇੱਕ ਹੋਰ ਮੁਲਜ਼ਮ ਅਵਤਾਰ ਸਿੰਘ ਨੂੰ 10 ਸਾਲ ਦੀ ਸਜ਼ਾ ਸੁਣਾਈ ਗਈ ਹੈ।
ਸੂਤਰਾਂ ਨੇ ਦੱਸਿਆ ਕਿ ਸੰਘੀ ਜਾਂਚ ਏਜੰਸੀ ਨੇ 2015 ਵਿੱਚ 24 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ। ਇਨ੍ਹਾਂ ਵਿੱਚੋਂ ਸੱਤ ਨੂੰ ਜਾਂ ਤਾਂ ਭਗੌੜਾ ਐਲਾਨਿਆ ਗਿਆ ਸੀ ਜਾਂ ਜਾਂਚ ਜਾਂ ਮੁਕੱਦਮੇ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਚਾਰਜਸ਼ੀਟ ਵਿੱਚ ਨਾਮਜ਼ਦ ਲਗਪਗ ਸਾਰੇ 17 ਮੁਲਜ਼ਮਾਂ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਦੋਸ਼ੀ ਠਹਿਰਾਇਆ ਗਿਆ ਹੈ। ਭੋਲਾ ਤੇ ਅਵਤਾਰ ਸਿੰਘ ਤੋਂ ਇਲਾਵਾ ਇਸ ਵਿੱਚ ਸੰਦੀਪ ਕੌਰ, ਜਗਮਿੰਦਰ ਕੌਰ, ਗੁਰਪ੍ਰੀਤ ਕੌਰ, ਗੁਰਮੀਤ ਕੌਰ, ਸੁਖਜੀਤ ਸਿੰਘ ਸੁੱਖਾ, ਸੁਖਰਾਜ ਸਿੰਘ, ਗੁਰਦੀਪ ਸਿੰਘ ਮਨਚੰਦਾ, ਅਮਰਜੀਤ ਕੌਰ, ਦਵਿੰਦਰ ਸਿੰਘ, ਮਨਿੰਦਰ ਸਿੰਘ, ਸੁਭਾਸ਼ ਬਜਾਜ, ਸੁਨੀਲ ਬਜਾਜ, ਅੰਕੁਰ ਬਜਾਜ, ਦਲੀਪ ਸਿੰਘ ਮਾਨ ਅਤੇ ਮਨਪ੍ਰੀਤ ਸਿੰਘ ਸ਼ਾਮਲ ਹਨ। -ਪੀਟੀਆਈ

Advertisement

Advertisement
Advertisement