ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਰਾਹੀਂ ਸਰਕਾਰ ਦੀ 17 ਫੀਸਦ ਆਮਦਨ ਵਧੀ

07:56 AM Jul 06, 2023 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਜੁਲਾਈ
ਪੰਜਾਬ ’ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਵਿੱਤੀ ਵਰ੍ਹੇ 2023-24 ਦੇ ਪਹਿਲੇ 3 ਮਹੀਨਿਆਂ ਵਿਚ ਸੂਬਾ ਸਰਕਾਰ ਦੀ ਆਮਦਨ ’ਚ 17 ਫੀਸਦ ਦਾ ਵਾਧਾ ਹੋਇਆ ਹੈ। ਇਸ ਬਾਰੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਸਾਫ-ਸੁਥਰੀਆਂ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣ ਕਰਕੇ ਸੂਬੇ ਦੀ ਆਮਦਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਅਪਰੈਲ, ਮਈ ਅਤੇ ਜੂਨ 2023 ਵਿਚ ਸਟੈਂਪ ਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 1191.20 ਕਰੋੜ ਰੁਪਏ ਦੀ ਆਮਦਨ ਹੋਈ ਹੈ, ਜੋ ਸਾਲ 2022 ਦੇ ਇਨ੍ਹਾਂ ਮਹੀਨਿਆਂ ਨਾਲੋਂ 17 ਫੀਸਦੀ ਜ਼ਿਆਦਾ ਹੈ। ਅਪਰੈਲ ਮਈ ਅਤੇ ਜੂਨ 2022 ਵਿੱਚ ਇਹ ਆਮਦਨ 1018.63 ਕਰੋੜ ਰੁਪਏ ਸੀ। ਕੈਬਨਿਟ ਮੰਤਰੀ ਨੇ ਕਿਹਾ ਕਿ ਮਾਲ ਵਿਭਾਗ ਦੇ ਕੰਮ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਸਾਰਥਕ ਹੰਭਲੇ ਮਾਰ ਰਹੀ ਹੈ।

Advertisement

Advertisement
Tags :
ਆਮਦਨਸਰਕਾਰਜ਼ਮੀਨ-ਜਾਇਦਾਦਦੀਆਂਫੀਸਦਰਜਿਸਟਰੀਆਂਰਾਹੀਂ
Advertisement