For the best experience, open
https://m.punjabitribuneonline.com
on your mobile browser.
Advertisement

ਭਾਰੀ ਮੀਂਹ ਕਾਰਨ 17 ਰੇਲਗੱਡੀਆਂ ਰੱਦ; 12 ਦੇ ਰੂਟ ਬਦਲੇ

07:10 AM Jul 10, 2023 IST
ਭਾਰੀ ਮੀਂਹ ਕਾਰਨ 17 ਰੇਲਗੱਡੀਆਂ ਰੱਦ  12 ਦੇ ਰੂਟ ਬਦਲੇ
Advertisement

ਨਵੀਂ ਦਿੱਲੀ: ਉੱਤਰੀ ਰੇਲਵੇ ਨੇ ਵੱਖ ਵੱਖ ਸੂਬਿਆਂ ਵਿੱਚ ਭਾਰੀ ਮੀਂਹ ਮਗਰੋਂ 17 ਰੇਲਗੱਡੀਆਂ ਰੱਦ ਕਰ ਦਿੱਤੀਆਂ ਹਨ, ਜਦਕਿ 12 ਹੋਰ ਰੇਲਗੱਡੀਆਂ ਦੇ ਰੂਟ ਬਦਲ ਦਿੱਤੇ ਹਨ। ਉੱਤਰੀ ਰੇਲਵੇ ਦੇ ਬੁਲਾਰੇ ਨੇ ਇੱਕ ਬਿਆਨ ਵਿੱਚ ਦੱਸਿਆ ਕਿ ਹੜ੍ਹ ਵਰਗੇ ਹਾਲਾਤ ਬਣਨ ਕਾਰਨ ਚਾਰ ਥਾਵਾਂ ’ਤੇ ਰੇਲ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ ਵਿੱਚ ਨੌਗਾਵਾਂ(ਅੰਬਾਲਾ)-ਨਿਊ ਮੋਰਿੰਡਾ, ਨੰਗਲ ਡੈਮ ਅਤੇ ਆਨੰਦਪੁਰ ਸਾਹਿਬ ਵਿਚਾਲੇ ਅਤੇ ਕੀਰਤਪੁਰ ਸਾਹਿਬ ਅਤੇ ਭਰਤਗੜ੍ਹ ਦਰਮਿਆਨ ਰੇਲ ਆਵਾਜਾਈ ਮੁਅੱਤਲ ਕਰ ਦਿੱਤੀ ਗਈ ਹੈ। ਉੱਤਰੀ ਰੇਲਵੇ ਦੇ ਸੀਪੀਆਰਓ ਦੀਪਕ ਕੁਮਾਰ ਨੇ ਦੱਸਿਆ ਕਿ ਦਿੱਲੀ ਵਿੱਚ ਰੇਲ ਸੇਵਾਵਾਂ ਆਮ ਵਾਂਗ ਚੱਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ ਛਾਉਣੀ ਐਕਸਪ੍ਰੈੱਸ, ਅੰਮ੍ਰਿਤਸਰ ਸੁਪਰ ਫਾਸਟ ਐਕਸਪ੍ਰੈੱਸ, ਚੰਡੀਗੜ੍ਹ ਇੰਟਰਸਿਟੀ ਐਕਸਪ੍ਰੈੱਸ ਅਤੇ ਚੰਡੀਗੜ੍ਹ ਤੋਂ ਅੰਮ੍ਰਿਤਸਰ ਜੰਕਸ਼ਨ ਐਕਸਪ੍ਰੈੱਸ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਮੁੰਬਈ ਸੈਂਟਰਲ ਤੋਂ ਅੰਮ੍ਰਿਤਸਰ ਐਕਸਪ੍ਰੈੱਸ, ਅੰਮ੍ਰਿਤਸਰ ਐਕਸਪ੍ਰੈੱਸ, ਦੌਲਤਪੁਰ ਚੌਕ ਐਕਸਪ੍ਰੈੱਸ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਨੀਵੇਂ ਇਲਾਕਿਆਂ ਵਿੱਚ ਪੰਪਾਂ ਦੀ ਮਦਦ ਨਾਲ ਰੇਲ ਪਟੜੀਆਂ ਤੋਂ ਪਾਣੀ ਕੱਢਿਆ ਜਾ ਰਿਹਾ ਹੈ। -ਪੀਟੀਆਈ

Advertisement

Advertisement
Tags :
Author Image

Advertisement
Advertisement
×