ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਟੈਕਸ ਚੋਰੀ ਦੇ ਦੋਸ਼ ਹੇਠ ਸਕਰੈਪ ਨਾਲ ਭਰੀਆਂ 17 ਗੱਡੀਆਂ ਜ਼ਬਤ

08:23 AM Sep 04, 2023 IST
featuredImage featuredImage
ਦਸਤਾਵੇਜ਼ ਨਾ ਹੋਣ ਕਾਰਨ ਜ਼ਬਤ ਕੀਤੀਆਂ ਗਈਆਂ ਗੱਡੀਆਂ।

ਨਿੱਜੀ ਪੱਤਰ ਪ੍ਰੇਰਕ/ਹਰਜੀਤ ਸਿੰਘ
ਸੰਗਰੂਰ/ਖਨੌਰੀ, 3 ਸਤੰਬਰ
ਸੂਬੇ ਵਿੱਚ ਕਰ ਚੋਰੀ ਰੋਕਣ ਲਈ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਸਿਪੂ) ਵੱਲੋਂ ਖਨੌਰੀ ਵਿਚ ਛਾਪਾ ਮਾਰਿਆ ਗਿਆ। ਇਸ ਛਾਪੇ ਦੌਰਾਨ ਈ-ਵੇਅ ਬਿਲ ਅਤੇ ਹੋਰ ਲੋੜੀਂਦੇ ਦਸਤਾਵੇਜ਼ ਨਾ ਹੋਣ ਕਾਰਨ ਲੋਹਾ ਸਕਰੈਪ ਨਾਲ ਭਰੀਆਂ 17 ਗੱਡੀਆਂ ਜ਼ਬਤ ਕੀਤੀਆਂ ਗਈਆਂ। ਐਡੀਸ਼ਨਲ ਕਮਿਸ਼ਨਰ ਆਫ਼ ਸਟੇਟ ਟੈਕਸ-(1) ਪਟਿਆਲਾ ਜੀਵਨਜੋਤ ਕੌਰ ਅਤੇ ਡਾਇਰੈਕਟਰ ਐਨਫੋਰਸਮੈਂਟ (ਪੰਜਾਬ) ਪਟਿਆਲਾ ਤੇਜਵੀਰ ਸਿੰਘ ਸਿੱਧੂ ਦੀ ਨਿਗਰਾਨੀ ਹੇਠ ਸਿਪੂ ਰੂਪਨਗਰ, ਸਿਪੂ ਲੁਧਿਆਣਾ ਅਤੇ ਸਿਪੂ ਪਟਿਆਲਾ ਦੀਆਂ ਟੀਮਾਂ ਵੱਲੋਂ ਖਨੌਰੀ ਵਿਚ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਦੌਰਾਨ ਲੋਹਾ ਸਕਰੈਪ ਨਾਲ ਭਰੀਆਂ 17 ਗੱਡੀਆਂ ਜ਼ਬਤ ਕੀਤੀਆਂ ਗਈਆਂ। ਜੀਵਨਜੋਤ ਕੌਰ ਨੇ ਦੱਸਿਆ ਕਿ ਗੁਰੂ ਨਾਨਕ ਟਰੱਕ ਯੂਨੀਅਨ ਵਿੱਚ ਇਹ ਗੱਡੀਆਂ ਬਿਨਾਂ ਕਿਸੇ ਦਸਤਾਵੇਜ਼ ਤੋਂ ਖੜ੍ਹੀਆਂ ਸਨ ਜਿਸ ਕਾਰਨ ਮਾਲ ਭਰਨ ਵਾਲੇ ਵਪਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਐੱਸਟੀਓ ਸਿਪੂ ਰੂਪਨਗਰ ਅਮਿਤ ਗੋਇਲ ਨੇ ਦੱਸਿਆ ਕਿ ਕਿਸੇ ਵੀ ਵਪਾਰਕ ਅਦਾਰੇ ਤੋਂ ਗੱਡੀ ਵਿੱਚ ਮਾਲ ਲੋਡ ਕਰਨ ਉਪਰੰਤ ਅਤੇ ਗੱਡੀ ਦੀ ਮੂਵਮੈਂਟ ਤੋਂ ਪਹਿਲਾਂ ਮਾਲ ਸਬੰਧੀ ਟੈਕਸ ਇਨਵਾਇਸ ਅਤੇ ਈ-ਵੇਅ ਬਿੱਲ ਹੋਣਾ ਲਾਜ਼ਮੀ ਹੁੰਦਾ ਹੈ ਪਰ ਸਬੰਧਤ ਵਪਾਰੀਆਂ ਵੱਲੋਂ ਆਪਣੇ ਅਦਾਰੇ ਤੋਂ ਲੈ ਕੇ ਟਰੱਕ ਯੂਨੀਅਨ ਤੱਕ ਕੋਈ ਵੀ ਦਸਤਾਵੇਜ਼ ਜਾਰੀ ਨਹੀਂ ਕੀਤੇ ਗਏ ਜਿਸ ਸਬੰਧੀ ਅਧਿਕਾਰੀਆਂ ਵੱਲੋਂ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਾਂਚ ਕਰਨ ਉਪਰੰਤ ਬਣਦਾ ਜੁਰਮਾਨਾ ਵਸੂਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਟੈਕਸ ਚੋਰੀ ਰੋਕਣ ਲਈ ਜਾਂਚ ਮੁਹਿੰਮ ਲਗਾਤਾਰ ਜਾਰੀ ਰੱਖੀ ਜਾਵੇਗੀ।

Advertisement

ਹੁਣ ਤੱਕ 873 ਵਾਹਨਾਂ ਨੂੰ 15.37 ਕਰੋੜ ਰੁਪਏ ਜੁਰਮਾਨਾ ਕੀਤਾ: ਚੀਮਾ

ਚੰਡੀਗੜ੍ਹ (ਟਨਸ): ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਰ ਵਿਭਾਗ ਦੀਆਂ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟਾਂ (ਸਿਪੂ) ਦੇ ਮੋਬਾਈਲ ਵਿੰਗਾਂ ਵੱਲੋਂ ਅਗਸਤ ਮਹੀਨੇ ਰਾਜ ਭਰ ’ਚ ਟੈਕਸ ਚੋਰਾਂ ਵਿਰੁੱਧ ਚਲਾਈ ਮੁਹਿੰਮ ਸਦਕਾ 873 ਵਾਹਨਾਂ ਨੂੰ ਈ-ਵੇਅ ਬਿੱਲ ਅਤੇ ਹੋਰ ਲੋੜੀਂਦੇ ਦਸਤਾਵੇਜ਼ ਨਾ ਹੋਣ ਕਾਰਨ 15.37 ਕਰੋੜ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਚੀਮਾ ਨੇ ਕਿਹਾ ਕਿ ‘ਸਿਪੂ’ ਵੱਲੋਂ ਅਗਸਤ ’ਚ ਕੁੱਲ 1052 ਵਾਹਨਾਂ ਅਤੇ ਜੁਲਾਈ ਮਹੀਨੇ ਦੇ ਬਕਾਇਆ 70 ਮਾਮਲਿਆਂ ’ਚ ਕਾਰਵਾਈ ਕੀਤੀ ਗਈ ਹੈ। ਇਨ੍ਹਾਂ ’ਚੋਂ 873 ਮਾਮਲਿਆਂ ਵਿੱਚ ਕੁੱਲ ਟੈਕਸ ਚੋਰੀ ਬਾਰੇ ਫ਼ੈਸਲਾ ਲੈਂਦਿਆਂ ਲਗਪਗ 15.37 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਅਤੇ ਬਕਾਇਆ 249 ਮਾਮਲਿਆਂ ਵਿੱਚ 4.38 ਕਰੋੜ ਰੁਪਏ ਦਾ ਜੁਰਮਾਨਾ ਵਸੂਲਣ ਦੀ ਸੰਭਾਵਨਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ’ਚੋਂ ਹੁਣ ਤੱਕ ਲਗਪਗ 14.90 ਕਰੋੜ ਦਾ ਜੁਰਮਾਨਾ ਵਸੂਲਿਆ ਜਾ ਚੁੱਕਾ ਹੈ ਅਤੇ ਬਕਾਇਆ ਜੁਰਮਾਨਾ ਵੀ ਛੇਤੀ ਹੀ ਵਸੂਲਿਆ ਜਾਵੇਗਾ। ਵਿੱਤ ਮੰਤਰੀ ਨੇ ਦੱਸਿਆ ਕਿ ‘ਸਿਪੂ’ ਸ਼ੰਭੂ ਵੱਲੋਂ ਸਭ ਤੋਂ ਵੱਧ 184 ਵਾਹਨਾਂ ਵਿਰੁੱਧ ਜਦ ਕਿ ‘ਸਿਪੂ’ ਲੁਧਿਆਣਾ ਵੱਲੋਂ 172, ‘ਸਿਪੂ’ ਪਟਿਆਲਾ ਵੱਲੋਂ 158 ਅਤੇ ਸਿਪੂ ਰੋਪੜ ਵੱਲੋਂ 134 ਵਾਹਨਾਂ ਵਿਰੁੱਧ ਕਾਰਵਾਈ ਕੀਤੀ ਗਈ ਹੈ।

Advertisement
Advertisement