ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਦੇਸ਼ ਭੇਜਣ ਦੇ ਨਾਂ ’ਤੇ ਮਾਰੀ 18.6 ਲੱਖ ਦੀ ਠੱਗੀ

07:47 AM Feb 19, 2024 IST

ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 18 ਫਰਵਰੀ
ਪਿੰਡ ਕਾਉਣੀ ਦੇ ਇਕ ਨੌਜਵਾਨ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ ਕੁੱਝ ਵਿਅਕਤੀਆਂ ਵੱਲੋਂ 18 ਲੱਖ 65 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਪੁਲੀਸ ਨੇ ਥਾਣਾ ਕੋਟਭਾਈ ਵਿੱਚ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਰੇਸ਼ਮ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਕਾਉਣੀ ਨੇ ਪੁਲੀਸ ਨੂੰ ਸ਼ਿਕਾਇਤ ਦਿੱਤੀ ਕਿ ਲਖਵਿੰਦਰ ਸਿੰਘ, ਗੁਰਦਿੱਤਾ ਸਿੰਘ ਉਰਫ ਗੁਰਾ, ਗੁਰਮੇਲ ਸਿੰਘ ਵਾਸੀ ਕਾਉਣੀ, ਲਖਵੀਰ ਸਿੰਘ ਪੁੱਤਰ ਸੁਖਮੰਦਰ ਸਿੰਘ ਵਾਸੀ ਕਾਉਣੀ ਤੇ ਲਖਵੀਰ ਸਿੰਘ ਬਰੀਵਾਲਾ ਨੇ ਉਸ ਦੇ ਲੜਕੇ ਮਨਜੀਤ ਸਿੰਘ ਨੂੰ ਪੁਰਤਗਾਲ ਭੇਜਣ ਲਈ ਉਨ੍ਹਾਂ ਕੋਲੋਂ 18 ਲੱਖ 65 ਹਜ਼ਾਰ ਰੁਪਏ ਲੈ ਲਏ। ਇਸ ਮਗਰੋਂ ਉਨ੍ਹਾਂ ਨੇ ਨਾ ਤਾਂ ਉਸ ਦੇ ਬੇਟੇ ਨੂੰ ਬਾਹਰ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਪੁਲੀਸ ਨੇ ਇਸ ਸਬੰਧੀ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Advertisement