ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਸਾਮ ’ਚ 18 ਕਰੋੜ ਦੇ ਨਸ਼ੀਲੇ ਪਦਾਰਥ ਜ਼ਬਤ; ਦੋ ਗ੍ਰਿਫ਼ਤਾਰ

09:09 PM Jun 29, 2023 IST

ਗੁਹਾਟੀ, 25 ਜੂਨ

Advertisement

ਇੱਥੋਂ 18 ਕਰੋੜ ਦੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਹੋਣ ਦੇ ਮਾਮਲੇ ‘ਚ ਅਸਾਮ ਵਿੱਚੋਂ ਮਨੀਪੁਰ ਨਾਲ ਸਬੰਧਿਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਅਸਾਮ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ ਨੇ ਕੈਮਰੂਪ ਪੁਲੀਸ ਨਾਲ ਰਲ ਕੇ ਮੁਖਬਰੀ ਦੇ ਆਧਾਰ ‘ਤੇ ਕਥਿਤ ਨਸ਼ਾ ਤਸਕਰਾਂ ਦੇ ਵਾਹਨ ਦਾ ਪਿੱਛਾ ਕਰ ਕੇ ਉਨ੍ਹਾਂ ਨੂੰ ਕਾਬੂ ਕਰ ਲਿਆ। ਐਸਟੀਐਫ ਦੇ ਡਿਪਟੀ ਇੰਸਪੈਕਟਰ ਜਨਰਲ ਪਰਥਾ ਸਾਰਥੀ ਮਹੰਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਮਨੀਪੁਰ ਆਧਾਰਿਤ ਗਰੁੱਪ ਅਸਾਮ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਖਾਸ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਇਕ ਮਹਿੰਗੀ ਗੱਡੀ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਲਈ ਜਾ ਰਹੇ ਹਨ। ਇਸ ‘ਤੇ ਐਸਟੀਐਫ ਨੇ ਕੈਮਰੂਪ ਪੁਲੀਸ ਨਾਲ ਮਿਲ ਕੇ ਉਨ੍ਹਾਂ ਨੂੰ ਕਾਬੂ ਕਰ ਲਿਆ। -ਪੀਟੀਆਈ

Advertisement
Advertisement
Tags :
ਅਸਾਮਕਰੋੜ:ਗ੍ਰਿਫ਼ਤਾਰਜ਼ਬਤ,ਨਸ਼ੀਲੇਪਦਾਰਥ
Advertisement