ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਕਬੂਜ਼ਾ ਕਸ਼ਮੀਰ ਦੀ ਜੇਲ੍ਹ ਵਿੱਚੋਂ 18 ਖ਼ਤਰਨਾਕ ਕੈਦੀ ਫ਼ਰਾਰ

07:31 AM Jul 02, 2024 IST

ਇਸਲਾਮਾਬਾਦ, 1 ਜੁਲਾਈ
ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ ਭਾਵ ਮਕਬੂਜ਼ਾ ਕਸ਼ਮੀਰ) ਦੀ ਇੱਕ ਜੇਲ੍ਹ ਵਿੱਚੋਂ ਮੌਤ ਦੀ ਸਜ਼ਾ ਪ੍ਰਾਪਤ ਛੇ ਕੈਦੀਆਂ ਸਮੇਤ 18 ਕੈਦੀ ਗਾਰਡ ਨੂੰ ਕਾਬੂ ਕਰਨ ਮਗਰੋਂ ਫ਼ਰਾਰ ਹੋ ਗਏ। ਇਹ ਘਟਨਾ ਸ਼ੁੱਕਰਵਾਰ ਨੂੰ ਉਸ ਸਮੇਂ ਵਾਪਰੀ ਜਦੋਂ ਰਾਵਲਕੋਟ ਜੇਲ੍ਹ ਦੇ ਇੱਕ ਕੈਦੀ ਨੇ ਪਿਸਤੌਲ ਦਿਖਾ ਕੇ ਗਾਰਡ ਨੂੰ ਜੇਲ੍ਹ ਦੀਆਂ ਚਾਬੀਆਂ ਸੌਂਪਣ ਲਈ ਮਜਬੂਰ ਕਰ ਦਿੱਤਾ।
ਪੁਲੀਸ ਅਧਿਕਾਰੀਆਂ ਮੁਤਾਬਕ, ਜੇਲ੍ਹ ਵਿੱਚੋਂ ਫ਼ਰਾਰ ਹੋਏ 18 ਕੈਦੀਆਂ ਵਿੱਚੋਂ ਛੇ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਹਨ, ਜਦੋਂਕਿ ਤਿੰਨ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਹਨ। ਅਧਿਕਾਰੀਆਂ ਨੇ ਕਿਹਾ ਕਿ ਫ਼ਰਾਰ ਹੋਣ ਦੀ ਘਟਨਾ ਦੌਰਾਨ ਇੱਕ ਕੈਦੀ ਗੋਲੀ ਲੱਗਣ ਕਾਰਨ ਮਾਰਿਆ ਗਿਆ। ਉਹ ਪੰਜ ਸਾਲ ਦੀ ਸਜ਼ਾ ਤਹਿਤ ਜੇਲ੍ਹ ਵਿੱਚ ਬੰਦ ਸੀ।
ਪੁਲੀਸ ਨੇ ਕੈਦੀਆਂ ਦੀ ਭਾਲ ਲਈ ਇਲਾਕੇ ਵਿੱਚ ਵੱਡੇ ਪੱਧਰ ’ਤੇ ਤਲਾਸ਼ੀ ਮੁਹਿੰਮ ਵਿੱਢ ਦਿੱਤੀ ਹੈ। ਪੁਲੀਸ ਨੇ ਕਿਹਾ ਕਿ ਅਧਿਕਾਰੀਆਂ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜੇਲ੍ਹ ਦੇ ਮੁਖੀ ਅਤੇ ਕੁੱਝ ਹੋਰ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਗਿਆ ਹੈ। ਪੁੱਛਗਿੱਛ ਲਈ ਕੁੱਝ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸਮਾ ਟੀਵੀ ਮੁਤਾਬਕ, ਰਾਵਲਕੋਟ ਜੇਲ੍ਹ ਦੇ ਡਿਪਟੀ ਸੁਪਰਡੈਂਟ ਸਮੇਤ ਸੱਤ ਅਧਿਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। -ਪੀਟੀਆਈ

Advertisement

Advertisement
Advertisement