ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੁੰਭੜਾ ਵਿੱਚ ਪੇਚਸ਼ ਦੇ 18 ਹੋਰ ਕੇਸ ਮਿਲੇ

06:19 AM Jul 27, 2024 IST

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 26 ਜੁਲਾਈ
ਇੱਥੋਂ ਦੇ ਸੈਕਟਰ-68 ਸਥਿਤ ਪਿੰਡ ਕੁੰਭੜਾ ਵਿੱਚ ਪੇਚਸ਼ ਪੀੜਤ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਸ਼ੁੱਕਰਵਾਰ ਨੂੰ 18 ਹੋਰ ਨਵੇਂ ਕੇਸ ਸਾਹਮਣੇ ਆਏ ਹਨ। ਇਸ ਤਰ੍ਹਾਂ ਹੁਣ ਪੀੜਤਾਂ ਦੀ ਗਿਣਤੀ ਵਧ ਕੇ 89 ਹੋ ਗਈ ਹੈ। ਇਨ੍ਹਾਂ ਵਿੱਚ ਹੈਜ਼ੇ ਦੇ ਚਾਰ ਮਰੀਜ਼ ਸ਼ਾਮਲ ਹਨ। ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਹਰਮਨਦੀਪ ਕੌਰ ਬਰਾੜ ਨੇ ਦੱਸਿਆ ਕਿ ਇਸ ਸਮੇਂ ਹੈਜ਼ੇ ਦੇ ਤਿੰਨ ਨਵੇਂ ਕੇਸਾਂ ਸਣੇ ਪੇਚਸ਼ ਦੇ ਦਰਜਨ ਪੀੜਤ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਹਨ।
ਇਸੇ ਦੌਰਾਨ ਮੁਹਾਲੀ ਨਿਗਮ ਦੀ ਕਮਿਸ਼ਨਰ ਡਾ. ਨਵਜੋਤ ਕੌਰ, ਏਡੀਸੀ (ਪੇਂਡੂ ਵਿਕਾਸ) ਸ੍ਰੀਮਤੀ ਸੋਨਮ ਚੌਧਰੀ ਅਤੇ ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਹਰਮਨਦੀਪ ਕੌਰ ਬਰਾੜ ਨੇ ਪਿੰਡ ਕੁੰਭੜਾ ਦਾ ਦੌਰਾ ਕਰਕੇ ਜ਼ਮੀਨੀ ਪੱਧਰ ’ਤੇ ਚੱਲ ਰਹੀਆਂ ਪੇਚਸ਼\ਹੈਜ਼ਾ ਰੋਕਥਾਮ ਗਤੀਵਿਧੀਆਂ ਦਾ ਜਾਇਜ਼ਾ ਲਿਆ।
ਡੀਸੀ-ਕਮ-ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਪਾਣੀ ਦੇ ਸਟੋਰੇਜ ਟੈਂਕਾਂ ਦੀ ਸਫ਼ਾਈ ਕਰਨ ਵਿੱਚ ਢਿੱਲ-ਮੱਠ ਨੂੰ ਗੰਭੀਰਤਾ ਨਾਲ ਲਿਆ ਹੈ। ਮੁਹਾਲੀ ਦੇ ਡੀਐਸਪੀ ਸਿਟੀ-2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਦੇ ਦੋਸ਼ ਵਿੱਚ ਪੁਲੀਸ ਨੇ ਸੈਂਟਰਲ ਥਾਣਾ ਫੇਜ਼-8 ਵਿੱਚ ਪਹਿਲਾ ਦਰਜ ਕੀਤਾ ਹੈ।

Advertisement

Advertisement