ਲਾਵਾਰਿਸ ਗੱਡੀ ’ਚੋਂ 180 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ
07:19 AM Nov 18, 2023 IST
ਨਿੱਜੀ ਪੱਤਰ ਪ੍ਰੇਰਕ
ਸਿਰਸਾ, 17 ਨਵੰਬਰ
ਜ਼ਿਲ੍ਹਾ ਪੁਲੀਸ ਵੱਲੋਂ ਜ਼ਿਲ੍ਹੇ ਭਰ ਵਿੱਚ ਨਾਜਾਇਜ਼ ਸ਼ਰਾਬ ਦੇ ਤਸਕਰਾਂ ਅਤੇ ਸ਼ਰਾਬ ਦੇ ਠੇਕਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਜ਼ਿਲ੍ਹੇ ਦੇ ਥਾਣਾ ਸਿਟੀ ਸਿਰਸਾ ਦੀ ਪੁਲੀਸ ਨੇ ਰਾਣੀਆਂ ਗੇਟ ਸਿਰਸਾ ਇਲਾਕੇ ਤੋਂ ਇਕ ਲਾਵਾਰਸ ਖੜ੍ਹੀ ਗੱਡੀ ’ਚੋਂ 180 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਥਾਣਾ ਸਿਟੀ ਦੇ ਇੰਚਾਰਜ ਇੰਸਪੈਕਟਰ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਗਸ਼ਤ ਦੌਰਾਨ ਪੁਲੀਸ ਨੇ ਸ਼ੱਕ ਦੇ ਆਧਾਰ ’ਤੇ ਇਕ ਗੱਡੀ ਲਾਵਾਰਸ ਹਾਲਤ ਵਿਚ ਖੜ੍ਹੀ ਦੇਖੀ। ਪੁਲੀਸ ਨੇ ਗੱਡੀ ਦੀ ਤਲਾਸ਼ੀ ਲਈ ਤਾਂ ਉਸ ’ਚੋਂ 180 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਉਹਨਾਂ ਦੱਸਿਆ ਕਿ ਪੁਲੀਸ ਪਾਰਟੀ ਨੇ ਤਫਤੀਸ਼ ਕਰਕੇ ਉਕਤ ਵਾਹਨ ਦੇ ਮਾਲਕ ਦੀ ਪਹਿਚਾਣ ਕਰਕੇ ਉਸ ਖਿਲਾਫ ਥਾਣਾ ਸਿਟੀ ਵਿਚ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ ਅਤੇ ਪੁਲੀਸ ਵਲੋਂ ਮੁਲਜ਼ਮ ਦੀ ਗ੍ਰਿਫਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ।
Advertisement
Advertisement