ਜਨਤਕ ਥਾਵਾਂ ’ਤੇ ਸ਼ਰਾਬ ਪੀਣ ਦੇ ਦੋਸ਼ ਹੇਠ 187 ਗ੍ਰਿਫ਼ਤਾਰ
ਨਵੀਂ ਦਿੱਲੀ (ਪੱਤਰ ਪ੍ਰੇਰਕ): ਡਿਪਟੀ ਕਮਿਸ਼ਨਰ ਪੁਲੀਸ ਐੱਮ ਹਰਸ਼ਵਰਧਨ ਨੇ ਦੱਸਿਆ ਕਿ ਏਸੀਪੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐੱਸਐੱਚਓਜ਼ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਾਰੇ ਥਾਣਿਆਂ ਵਿੱਚ ਜਨਤਕ ਥਾਵਾਂ ‘ਤੇ ਸ਼ਰਾਬ ਪੀਣ ਵਾਲਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਦਵਾਰਕਾ ਜ਼ਿਲ੍ਹਾ ਪੁਲੀਸ ਵੱਲੋਂ ਸ਼ਨਿਚਰਵਾਰ ਅਤੇ ਐਤਵਾਰ ਨੂੰ ਮੁਹਿੰਮ ਤਹਿਤ 187 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਥਾਣਿਆਂ ਵਿੱਚ ਏਸੀਪੀ ਅਤੇ ਐੱਸਐੱਚਓ ਦੀ ਅਗਵਾਈ ਹੇਠ ਜਨਤਕ ਥਾਵਾਂ ‘ਤੇ ਸ਼ਰਾਬ ਪੀਣ ਵਾਲਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਸ਼ਰਾਬ ਦੀਆਂ ਦੁਕਾਨਾਂ ਦੇ ਬਾਹਰ ਸਿਵਲ ਡਰੈੱਸ ਵਿੱਚ ਤਾਇਨਾਤ ਪੁਲੀਸ ਟੀਮਾਂ ਨੇ ਪਾਰਕਾਂ, ਰਿਹਾਇਸ਼ੀ ਇਲਾਕਿਆਂ ਅਤੇ ਬਾਜ਼ਾਰਾਂ ਵਿੱਚ ਪੈਦਲ ਅਤੇ ਮੋਟਰਸਾਈਕਲਾਂ ‘ਤੇ ਗਸ਼ਤ ਕੀਤੀ। ਇਸ ਦੌਰਾਨ ਖਾਲੀ ਪਏ ਪਲਾਟਾਂ ਦਾ ਵੀ ਨਿਰੀਖਣ ਕੀਤਾ ਗਿਆ। ਇਸ ਤੋਂ ਇਲਾਵਾ ਸਿਵਲ ਡਰੈੱਸ ਵਿਚ ਟੀਮਾਂ ਸ਼ਰਾਬ ਦੀਆਂ ਦੁਕਾਨਾਂ ਦੇ ਬਾਹਰ ਤਾਇਨਾਤ ਸਨ। ਦਵਾਰਕਾ ਸਬ-ਡਿਵੀਜ਼ਨ ਤੋਂ 55, ਡਾਬਰੀ ਤੋਂ 52, ਨਜਫਗੜ੍ਹ ਤੋਂ 62 ਅਤੇ ਛਾਵਲਾ ਸਬ-ਡਿਵੀਜ਼ਨ ਤੋਂ 18 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।