19.68 ਲੱਖ ਵੋਟਰ ਅੰਮ੍ਰਿਤਸਰ ਵਿਚ ਪਾਉਣਗੇ ਵੋਟਾਂ
07:36 AM Mar 18, 2024 IST
Advertisement
ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 17 ਮਾਰਚ
ਇਸ ਵਾਰ ਲੋਕ ਸਭਾ ਚੋਣਾਂ ਵਿਚ ਅੰਮ੍ਰਿਤਸਰ ਜ਼ਿਲ੍ਹੇ ਵਿਚ 19,67,466 ਵੋਟਰ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਧਿਕਾਰੀ ਘਣਸ਼ਾਮ ਥੋਰੀ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਵੋਟਾਂ ਬਨਾਉਣ ਦਾ ਕੰਮ ਨਾਮਜ਼ਦਗੀਆਂ ਤੋਂ ਸੱਤ ਦਿਨ ਪਹਿਲਾਂ ਤੱਕ ਜਾਰੀ ਰਹੇਗਾ ਪਰ ਵੋਟ ਕੱਟਣ ਦਾ ਕੰਮ ਹੁਣ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਵੋਟਾਂ ਆਖਰੀ ਗੇੜ ਵਿਚ ਹੋਣ ਕਾਰਨ ਵੋਟਾਂ ਲਈ ਨਾਮਜ਼ਦਗੀਆਂ ਭਰਨ ਦਾ ਕੰਮ 7 ਮਈ ਤੋਂ ਸ਼ੁਰੂ ਹੋਵੇਗਾ, ਜੋ ਕਿ 14 ਮਈ ਤੱਕ ਚੱਲੇਗਾ। 15 ਮਈ ਨੂੰ ਕਾਗਜ਼ਾਂ ਦੀ ਪੜਤਾਲ ਹੋਵੇਗੀ ਅਤੇ 17 ਤੱਕ ਕਾਗਜ਼ ਵਾਪਸ ਲਏ ਜਾ ਸਕਣਗੇ। ਵੋਟਾਂ 1 ਜੂਨ ਨੂੰ ਪੈਣਗੀਆਂ ਤੇ ਗਿਣਤੀ 4 ਜੂਨ ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਉਮੀਦਵਾਰ 95 ਲੱਖ ਰੁਪਏ ਤੱਕ ਖਰਚਾ ਕਰ ਸਕਣਗੇ ਅਤੇ ਨਾਮਜ਼ਦਗੀ ਫੀਸ ਜਨਰਲ ਲਈ 25 ਹਜ਼ਾਰ ਤੇ ਰਿਜ਼ਰਵ ਲਈ 12.5 ਹਜ਼ਾਰ ਰੁਪਏ ਹੋਵੇਗੀ।
Advertisement
Advertisement
Advertisement