ਨਵੀਂ ਦਿੱਲੀ, 4 ਜਨਵਰੀਸੰਘਣੀ ਧੁੰਦ ਕਾਰਨ ਦਿੱਲੀ ਹਵਾਈ ਅੱਡੇ ’ਤੇ ਸ਼ਨਿੱਚਰਵਾਰ ਸਵੇਰੇ 19 ਉਡਾਣਾਂ ਦੇ ਰੂਟ ਬਦਲੇ ਗਏ, ਜਦਕਿ 400 ਤੋਂ ਵੱਧ ਉਡਾਣਾਂ ਨੇ ਦੇਰੀ ਨਾਲ ਉਡਾਣ ਭਰੀ ਅਤੇ ਕਈ ਉਡਾਣਾਂ ਨੂੰ ਰੱਦ ਕਰਨਾ ਪਿਆ। ਇੱਕ ਅਧਿਕਾਰੀ ਨੇ ਦੱਸਿਆ ਕਿ ਦਿਖਾਈ ਦੇਣ ਦੀ ਸਮਰੱਥਾ ਘੱਟ ਹੋਣ ਕਾਰਨ ਸ਼ੁੱਕਰਵਾਰ ਰਾਤ 12:15 ਵਜੇ ਤੋਂ ਡੇਢ ਵਜੇ ਦੇ ਵਿਚਕਾਰ 19 ਹਵਾਈ ਉਡਾਣਾਂ ਦੇ ਰੂਟ ਬਦਲੇ ਗਏ।ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਵਿੱਚ 13 ਘਰੇਲੂ ਅਤੇ ਚਾਰ ਕੌਮਾਂਤਰੀ ਉਡਾਣਾਂ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਖਰਾਬ ਮੌਸਮ ਕਾਰਨ 45 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ। ਉਡਾਣਾਂ ’ਤੇ ਨਜ਼ਰ ਰੱਖਣ ਵਾਲੀ ਵੈੱਬਸਾਈਟ ‘ਫਲਾਈਟ-24 ਡਾਟ ਕਾਮ’ ਉੱਤੇ ਮੌਜੂਦ ਜਾਣਕਾਰੀ ਅਨੁਸਾਰ ਦਿੱਲੀ ਹਵਾਈ ਅੱਡੇ ’ਤੇ 400 ਤੋਂ ਵੱਧ ਉਡਾਣਾਂ ਲੇਟ ਹੋਈਆਂ। ਦੇਸ਼ ਦੀ ਸਭ ਤੋਂ ਵੱਡੀ ਹਵਾਈ ਕੰਪਨੀ ਇੰਡੀਗੋ ਨੇ ਸਵੇਰੇ-ਸਵੇਰ ਹੀ ਜਹਾਜ਼ਾਂ ਦੀ ਆਵਾਜਾਈ ਨੂੰ ਰੋਕ ਦਿੱਤਾ ਸੀ।ਇਸੇ ਤਰ੍ਹਾਂ ਏਅਰ ਇੰਡੀਆ ਨੇ ਸ਼ੁੱਕਰਵਾਰ ਰਾਤ 1:16 ਵਜੇ ਐਕਸ ’ਤੇ ਕਿਹਾ ਕਿ ਸੰਘਣੀ ਧੁੰਦ ਕਾਰਨ ਦਿੱਲੀ ਅਤੇ ਉੱਤਰੀ ਭਾਰਤ ਦੇ ਕੁੱਝ ਹਿੱਸਿਆਂ ’ਚ ਹਵਾਈ ਉਡਾਣ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ। -ਪੀਟੀਆਈਹਵਾ ਗੁਣਵੱਤਾ ‘ਬਹੁਤ ਮਾੜੀ ਸ਼੍ਰੇਣੀ’ ’ਚ ਦਰਜਅਕਸ਼ਰਧਾਮ ਮੰਦਰ ਨਜ਼ਦੀਕ ਸੰਘਣੀ ਧੁੰਦ ਦੌਰਾਨ ਬੱਸ ’ਚ ਚੜ੍ਹਦੀਆਂ ਹੋਈਆਂ ਸਵਾਰੀਆਂ। -ਫੋਟੋ: ਪੀਟੀਆਈਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਅਨੁਸਾਰ, ਇੱਕ ਸਬੰਧਤ ਵਿਕਾਸ ਵਿੱਚ ਕੌਮੀ ਰਾਜਧਾਨੀ ਵਿੱਚ ਹਵਾ ਦੀ ਗੁਣਵੱਤਾ ਸਵੇਰੇ 9 ਵਜੇ 380 ਦੇ ਏਅਰ ਕੁਆਲਿਟੀ ਇੰਡੈਕਸ ਨਾਲ ‘ਬਹੁਤ ਮਾੜੀ’ ਸ਼੍ਰੇਣੀ ਵਿੱਚ ਸੀ। ਜ਼ੀਰੋ ਅਤੇ 50 ਦੇ ਵਿਚਕਾਰ ਏਅਰ ਕੁਆਲਿਟੀ ਇੰਡੈਕਸ ਨੂੰ ‘ਚੰਗਾ’, 51 ਅਤੇ 100 ‘ਤਸੱਲੀਬਖਸ਼’, 101 ਅਤੇ 200 ‘ਦਰਮਿਆਨੀ’, 201 ਅਤੇ 300 ‘ਮਾੜਾ’, 301 ਅਤੇ 400 ‘ਬਹੁਤ ਮਾੜਾ’, ਅਤੇ 401 ਅਤੇ 500 ‘ਗੰਭੀਰ’ ਮੰਨਿਆ ਜਾਂਦਾ ਹੈ। ਘੱਟੋ-ਘੱਟ ਤਾਪਮਾਨ 7.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਇਕ ਡਿਗਰੀ ਵੱਧ ਹੈ। ਮੌਸਮ ਵਿਭਾਗ ਨੇ ਦਿਨ ਵੇਲੇ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ। ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ। -ਪੀਟੀਆਈ