For the best experience, open
https://m.punjabitribuneonline.com
on your mobile browser.
Advertisement

ਪਾਲਤੂ ਜਾਨਵਰਾਂ ਦੀ ਦੁਕਾਨ ’ਤੇ ਛਾਪੇ ਦੌਰਾਨ 19 ਕੱਛੂ ਤੇ 40 ਤੋਤੇ ਬਰਾਮਦ

09:52 PM Jun 29, 2023 IST
ਪਾਲਤੂ ਜਾਨਵਰਾਂ ਦੀ ਦੁਕਾਨ ’ਤੇ ਛਾਪੇ ਦੌਰਾਨ 19 ਕੱਛੂ ਤੇ 40 ਤੋਤੇ ਬਰਾਮਦ
Advertisement

ਪੱਤਰ ਪ੍ਰੇਰਕ

Advertisement

ਨਵੀਂ ਦਿੱਲੀ, 24 ਜੂਨ

ਦਿੱਲੀ ਪੁਲੀਸ ਨੇ ਉੱਤਰ-ਪੂਰਬੀ ਦਿੱਲੀ ਦੇ ਸ਼ਾਸਤਰੀ ਪਾਰਕ ਖੇਤਰ ਵਿੱਚ ਅੱਜ ਪਾਲਤੂ ਜਾਨਵਰਾਂ ਦੀ ਦੁਕਾਨ ‘ਤੇ ਛਾਪਾ ਮਾਰ ਕੇ 19 ਵਿਸ਼ੇਸ਼ ਪ੍ਰਜਾਤੀਆਂ ਦੇ ਕੱਛੂ ਅਤੇ 40 ਵਿਸ਼ੇਸ਼ ਪ੍ਰਜਾਤੀਆਂ ਦੇ ਤੋਤੇ ਬਰਾਮਦ ਕੀਤੇ ਹਨ। ਇਸ ਦੌਰਾਨ ਦੁਕਾਨਦਾਰ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਇੱਕ ਅਧਿਕਾਰੀ ਨੇ ਦੱਸਿਆ ਕਿ ਪੀਐੱਫਏ ਸੰਸਥਾ ਦੇ ਪਸ਼ੂ ਭਲਾਈ ਅਧਿਕਾਰੀ ਗੌਰਵ ਗੁਪਤਾ ਨੇ ਪੁਲੀਸ ਨੂੰ ਸ਼ਾਸਤਰੀ ਪਾਰਕ ਇਲਾਕੇ ‘ਚ ਪਾਬੰਦੀਸ਼ੁਦਾ ਵਿਸ਼ੇਸ਼ ਪ੍ਰਜਾਤੀਆਂ ਦੇ ਕੱਛੂ ਤੇ ਤੋਤਿਆਂ ਦੀ ਵਿਕਰੀ ਦੀ ਸੂਚਨਾ ਦਿੱਤੀ ਸੀ। ਇਸ ‘ਤੇ ਕਾਰਵਾਈ ਕਰਦਿਆਂ ਪੁਲੀਸ ਨੇ ਸ਼ਿਕਾਇਤਕਰਤਾ ਨਾਲ ਜਾ ਕੇ ਦੁਕਾਨ ‘ਤੇ ਛਾਪਾ ਮਾਰਿਆ। ਇਸ ਦੌਰਾਨ ਉਨ੍ਹਾਂ ਨੂੰ ਦੁਕਾਨ ‘ਚੋਂ 19 ਵਿਸ਼ੇਸ਼ ਪ੍ਰਜਾਤੀਆਂ ਦੇ ਕੱਛੂ ਤੇ 40 ਤੋਤੇ ਬਰਾਮਦ ਹੋਏ। ਪੁਲੀਸ ਨੇ ਇਸ ਸਬੰਧੀ ਜੰਗਲੀ ਜੀਵ (ਸੁਰੱਖਿਆ) ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

Advertisement
Tags :
Advertisement
Advertisement
×